ਪੰਜਾਬ ਦੀ ਆਰਥਿਕ ਤਰੱਕੀ ਲਈ ਉਦਯੋਗ ਅਤੇ ਵਪਾਰ ਖੇਤਰ ਦੀ ਅਹਿਮ ਭੂਮਿਕਾ- ਸੁਖਬੀਰ ਬਾਦਲ

Top Trending News ਪੰਜਾਬ

ਪੰਜਾਬ ਦੀ ਆਰਥਿਕ ਤਰੱਕੀ ਲਈ ਉਦਯੋਗ ਅਤੇ ਵਪਾਰ ਖੇਤਰ ਦੀ ਅਹਿਮ ਭੂਮਿਕਾ- ਸੁਖਬੀਰ ਬਾਦਲ

ਉਦਯੋਗਪਤੀਆਂ ਤੇ ਵਪਾਰੀਆਂ ਨਾਲ ਰੂਬਰੂ ਹੋਏ ਸੁਖਬੀਰ ਬਾਦਲ, ਅਕਾਲੀ ਸਰਕਾਰ ਬਣਨ ’ਤੇ ਯੋਜਨਾਵਾਂ ਲਈ ਮੰਗੇ ਸੁਝਾਅ

ਫਤਿਹਗੜ੍ਹ ਸਾਹਿਬ, 2 ਨਵੰਬਰ 2026: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਹਿੰਦ ਵਿਖੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਰਾਣਾ ਹੈਰੀਟੇਜ ਵਿਖੇ ਹੋਈ ਇਸ ਮਿਲਣੀ ਦੌਰਾਨ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਵਪਾਰਕ ਖੇਤਰ ਨੂੰ ਮਜ਼ਬੂਤ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਵਪਾਰਕ ਵਰਗ ਨੇ ਆਪਣੇ ਕਾਰੋਬਾਰ ਨਾਲ ਜੁੜੀਆਂ ਮੁਸ਼ਕਲਾਂ ਅਤੇ ਉਦਯੋਗਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਸਾਂਝੇ ਕੀਤੇ। ਸੁਖਬੀਰ ਬਾਦਲ ਨੇ ਉਨ੍ਹਾਂ ਦੀਆਂ ਗੱਲਾਂ ਸੁਣਦਿਆਂ ਕਿਹਾ ਕਿ ਪੰਜਾਬ ਦੀ ਆਰਥਿਕ ਤਰੱਕੀ ਲਈ ਉਦਯੋਗ ਅਤੇ ਵਪਾਰ ਖੇਤਰ ਦੀ ਅਹਿਮ ਭੂਮਿਕਾ ਹੈ।

ਇਸ ਮੌਕੇ ਉਨ੍ਹਾਂ ਉਦਯੋਗਪਤੀਆਂ ਅਤੇ ਵਪਾਰੀਆਂ ਤੋਂ ਸੁਝਾਅ ਵੀ ਮੰਗੇ ਕਿ ਜੇਕਰ ਭਵਿੱਖ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ, ਕਾਰੋਬਾਰੀਆਂ ਦੀਆਂ ਸਮੱਸਿਆਵਾਂ ਦੂਰ ਕਰਨ ਅਤੇ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕਿਹੜੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਇਸ ਮੀਟਿੰਗ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਪਾਰਕ ਵਰਗ ਨਾਲ ਸੰਪਰਕ ਵਧਾਉਣ ਅਤੇ ਉਨ੍ਹਾਂ ਦੇ ਸੁਝਾਵਾਂ ਦੇ ਆਧਾਰ ’ਤੇ ਭਵਿੱਖ ਦੀਆਂ ਨੀਤੀਆਂ ਤਿਆਰ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।