Breaking: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਲੋਕ ਘਰਾਂ ’ਚੋਂ ਬਾਹਰ ਨਿਕਲੇ!
ਜੰਮੂ ਕਸ਼ਮੀਰ 3 ਨਵੰਬਰ 2026-
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 3.1 ਮਾਪੀ ਗਈ। ਭੂਚਾਲ ਦੇ ਝਟਕੇ ਮਹਿਸੂਸ ਹੁੰਦਿਆਂ ਹੀ ਲੋਕਾਂ ਵਿੱਚ ਹਲਚਲ ਮਚ ਗਈ ਅਤੇ ਕਈ ਲੋਕ ਡਰ ਕਾਰਨ ਆਪਣੇ ਘਰਾਂ ਵਿੱਚੋਂ ਬਾਹਰ ਨਿਕਲ ਆਏ।
ਮੁੱਢਲੀ ਜਾਣਕਾਰੀ ਅਨੁਸਾਰ, ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ। ਹਾਲਾਂਕਿ, ਸਵੇਰ ਦੇ ਸਮੇਂ ਅਚਾਨਕ ਧਰਤੀ ਹਿੱਲਣ ਕਾਰਨ ਲੋਕਾਂ ਵਿੱਚ ਕੁਝ ਸਮੇਂ ਲਈ ਡਰ ਦਾ ਮਾਹੌਲ ਬਣ ਗਿਆ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦਾ ਪਹਾੜੀ ਇਲਾਕਾ ਭੂਚਾਲ ਦੀ ਨਜ਼ਰ ਨਾਲ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਇਸ ਕਾਰਨ ਇੱਥੇ ਸਮੇਂ-ਸਮੇਂ ’ਤੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ। ਫਿਲਹਾਲ ਕਿਸ਼ਤਵਾੜ ਵਿੱਚ ਸਥਿਤੀ ਆਮ ਦੱਸੀ ਜਾ ਰਹੀ ਹੈ।







