ਵੱਡੀ ਖ਼ਬਰ: ਪੰਜਾਬ ’ਚ ‘AAP’ ਵਿਧਾਇਕਾ ਦੇ ਟਿਕਾਣਿਆਂ ’ਤੇ ED ਦੀ ਰੇਡ!

Top Trending News ਪੰਜਾਬ

 

ਵੱਡੀ ਖ਼ਬਰ: ਪੰਜਾਬ ’ਚ ‘AAP’ ਵਿਧਾਇਕਾ ਦੇ ਟਿਕਾਣਿਆਂ ’ਤੇ ED ਦੀ ਰੇਡ!

ਮੋਗਾ, 4 ਨਵੰਬਰ 2026

ਮੋਗਾ ਵਿੱਚ ਅੱਜ ਤੜਕਸਾਰ ਕਰੀਬ 4 ਵਜੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਨਾਲ ਸਬੰਧਤ ਦੋ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਅਚਾਨਕ ਹੋਈ ਇਸ ਕਾਰਵਾਈ ਕਾਰਨ ਇਲਾਕੇ ਵਿੱਚ ਚਰਚਾ ਛਿੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਈਡੀ ਦੀਆਂ ਟੀਮਾਂ ਵੱਲੋਂ ਮੋਗਾ ਦੇ ਜੀ.ਟੀ. ਰੋਡ ਸਥਿਤ ਇੱਕ ਫਲੈਟ ਅਤੇ ਦੁਸਾਂਝਾ ਰੋਡ ’ਤੇ ਸਥਿਤ ਉਨ੍ਹਾਂ ਦੀ ਕੋਠੀ ਵਿੱਚ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਥਾਵਾਂ ’ਤੇ ਕੇਂਦਰੀ ਜਾਂਚ ਏਜੰਸੀ ਦੇ ਅਧਿਕਾਰੀ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਪੜਤਾਲ ਕਰ ਰਹੇ ਹਨ।

ਹਾਲਾਂਕਿ, ਇਸ ਛਾਪੇਮਾਰੀ ਪਿੱਛੇ ਕੀ ਕਾਰਨ ਹਨ ਅਤੇ ਕਿਸ ਮਾਮਲੇ ਨੂੰ ਲੈ ਕੇ ਇਹ ਕਾਰਵਾਈ ਕੀਤੀ ਗਈ ਹੈ, ਇਸ ਬਾਰੇ ਹਾਲੇ ਤੱਕ ਈਡੀ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਖ਼ਬਰ ਲਿਖੇ ਜਾਣ ਤੱਕ ਦੋਵਾਂ ਟਿਕਾਣਿਆਂ ’ਤੇ ਈਡੀ ਦੀ ਜਾਂਚ ਜਾਰੀ ਸੀ। ਇਸ ਕਾਰਵਾਈ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।