- ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ‘ਆਪ` ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ, ਪਰ ਕੁਝ ਨਹੀਂ ਲੱਭ ਰਿਹਾ: ਭਗਵੰਤ ਮਾਨ
- ਭਾਜਪਾ ਅਤੇ ਇਸ ਦੀਆਂ ਏਜੰਸੀਆਂ ਜਿੰਨੇ ਮਰਜ਼ੀ ਛਾਪੇ ਮਾਰ ਲੈਣ, ਅਸੀਂ ਪੰਜਾਬ ਦੇ ਲੋਕਾਂ ਲਈ ਕੰਮ ਕਰਨਾ ਨਹੀਂ ਛੱਡਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਭਾਜਪਾ ਦੀ ਛਾਪੇਮਾਰੀ ਅਤੇ ਧੱਕੇਸ਼ਾਹੀ ‘ਆਪ` ਨੂੰ ਨਹੀਂ ਰੋਕ ਸਕਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੇਂਦਰ ਸਰਕਾਰ ਸਿਆਸੀ ਬਦਲਾਖ਼ੋਰੀ ਦੀ ਬਜਾਏ ਲੋਕਾਂ ਵੱਲ ਧਿਆਨ ਦੇਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਰਾਹੁਲ ਗਾਂਧੀ ਰੈਲੀਆਂ ਕਰਨ ਲਈ ਆਜ਼ਾਦ ਹਨ, ਜਮਹੂਰੀ ਹੱਕਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ‘ਆਪ` ਸਰਕਾਰ ਬਿਹਤਰ ਸਕੂਲਾਂ, ਸਿਹਤ ਸੰਭਾਲ ਅਤੇ ਖੇਡ ਸਹੂਲਤਾਂ ਰਾਹੀਂ ਪੰਜਾਬ ਦੀ ਕਾਇਆ-ਕਲਪ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਹਰ ਰੋਜ਼ ਦੋ ਹਜ਼ਾਰ ਸ਼ਰਧਾਲੂਆਂ ਨੂੰ ਤੀਰਥ ਯਾਤਰਾ `ਤੇ ਲੈ ਕੇ ਜਾ ਰਹੀਆਂ ਹਨ 50 ਬੱਸਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਸਿਆਸੀ ਵਿਰੋਧੀ ਸਾਜ਼ਿਸ਼ਾਂ ਘੜ ਸਕਦੇ ਹਨ, ਪਰ ਸਾਡਾ ਧਿਆਨ ਵਿਕਾਸ ਅਤੇ ਲੋਕ ਭਲਾਈ `ਤੇ ਹੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 4 ਨਵੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਆਪਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ ਦੀਆਂ ਲਗਾਤਾਰ ਛਾਪੇਮਾਰੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰਤੇ ਤਿੱਖੇ ਹਮਲੇ ਕਰਦਿਆਂ ਆਖਿਆ ਕਿ ਭਾਜਪਾ ਅਤੇ ਇਸ ਦੀਆਂ ਏਜੰਸੀਆਂ ਭਾਵੇਂ ਜਿੰਨੇ ਮਰਜ਼ੀ ਛਾਪੇ ਮਾਰ ਲੈਣ, ਪਰ ਕੋਈ ਵੀ ਚੀਜ਼ ‘ਆਪ ਸਰਕਾਰ ਨੂੰ ਪੰਜਾਬ ਦੇ ਲੋਕਾਂ ਲਈ ਦਿਨ-ਰਾਤ ਮਿਹਨਤ ਕਰਨ ਤੋਂ ਨਹੀਂ ਰੋਕ ਸਕਦੀ। ‘ਆਪ ਵਿਧਾਇਕ ਡਾ. ਅਮਨਦੀਪ ਕੌਰ ਦੇ ਘਰ ਹੋਈ ਛਾਪੇਮਾਰੀ ਤੇ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਵੱਲੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਕੇ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਵਿਰੋਧ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ, ਪਰ ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰ ਰਹੇ ‘ਆਪ ਆਗੂਆਂ ਵਿਰੁੱਧ ਜਾਂਚ ਏਜੰਸੀਆਂ ਨੂੰ ਕੁੱਝ ਨਹੀਂ ਮਿਲੇਗਾ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਡਰਾਵੇ, ਸਿਆਸੀ ਬਦਲਾਖ਼ੋਰੀ ਅਤੇ ਸਾਜ਼ਿਸ਼ਾਂ ਨਾ ਤਾਂ ਆਪ ਨੂੰ ਕਮਜ਼ੋਰ ਕਰ ਸਕਦੀਆਂ ਹਨ ਅਤੇ ਨਾ ਹੀ ਪੰਜਾਬ ਦੇ ਵਿਕਾਸ ਦੇ ਏਜੰਡੇ ਨੂੰ ਲੀਹੋਂ ਲਾਹ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਿਆਸੀ ਬਦਲਾਖ਼ੋਰੀ ਲਈ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਣਾ ਚਾਹੀਦਾ ਹੈ।
ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੋਧੀ ਆਗੂਆਂ ਨੂੰ ਡਰਾਉਣ ਅਤੇ ਸਰਕਾਰ ਦੀਆਂ ਨੀਤੀਆਂ ਤੇ ਸਵਾਲ ਉਠਾਉਣ ਵਾਲਿਆਂ ਦੀ ਆਵਾਜ਼ ਨੂੰ ਚੁੱਪ ਕਰਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ। ਇਹ ਏਜੰਸੀਆਂ ਆਪਣੇ ਸਿਆਸੀ ਮਾਲਕਾਂ ਦੇ ਇਸ਼ਾਰੇ ਤੇ ਛਾਪੇ ਮਾਰਨ ਲਈ ਆਜ਼ਾਦ ਹਨ, ਪਰ ਇਨ੍ਹਾਂ ਨੂੰ ‘ਆਪ` ਆਗੂਆਂ ਵਿਰੁੱਧ ਕੁੱਝ ਨਹੀਂ ਮਿਲੇਗਾ, ਜੋ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਅਤੇ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ।”
ਮੁੱਖ ਮੰਤਰੀ ਨੇ ਆਖਿਆ, “ਅਜਿਹੇ ਹਥਕੰਡੇ ਨਾ ਤਾਂ ਆਮ ਆਦਮੀ ਪਾਰਟੀ ਨੂੰ ਡਰਾ ਸਕਦੇ ਹਨ ਅਤੇ ਨਾ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਕਮਜ਼ੋਰ ਕਰ ਸਕਦੇ ਹਨ। ਪੰਜਾਬ ਦੇ ਲੋਕਾਂ ਨੇ ਸਾਨੂੰ ਬਦਲਾਅ ਅਤੇ ਵਿਕਾਸ ਲਈ ਫਤਵਾ ਦਿੱਤਾ ਹੈ ਅਤੇ ਸਿਆਸੀ ਧੱਕੇਸ਼ਾਹੀ ਦਾ ਕੋਈ ਵੀ ਹਰਬਾ ਇਸ ਮਿਸ਼ਨ ਨੂੰ ਰੋਕ ਨਹੀਂ ਸਕਦਾ।”
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿਆਸੀ ਹਿਸਾਬ-ਕਿਤਾਬ ਬਰਾਬਰ ਕਰਨ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ `ਤੇ ਧਿਆਨ ਦੇਣਾ ਚਾਹੀਦਾ ਹੈ। ਸਿਆਸੀ ਸਾਜ਼ਿਸ਼ਾਂ ਅਤੇ ਦਬਾਅ ਦੀਆਂ ਚਾਲਾਂ ਸਾਨੂੰ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਪਾਸੇ ਨਹੀਂ ਹਟਾ ਸਕਦੀਆਂ।”
ਸਿਆਸੀ ਰੈਲੀਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਹੁਲ ਗਾਂਧੀ ਸਮੇਤ ਹਰ ਸਿਆਸੀ ਆਗੂ ਰੈਲੀਆਂ ਕਰਨ ਅਤੇ ਆਪਣੇ ਜਮਹੂਰੀ ਹੱਕਾਂ ਦੀ ਵਰਤੋਂ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹੈ। ਲੋਕਤੰਤਰ ਵਿਚਾਰ ਪ੍ਰਗਟਾਵੇ ਅਤੇ ਸਿਆਸੀ ਸਰਗਰਮੀਆਂ ਵਿੱਚ ਹਿੱਸਾ ਲੈਣ ਦੀ ਆਜ਼ਾਦੀ ਨਾਲ ਹੀ ਪ੍ਰਫੁੱਲਤ ਹੁੰਦਾ ਹੈ ਅਤੇ ਹਰ ਕਿਸੇ ਨੂੰ ਅਜਿਹਾ ਕਰਨ ਦਾ ਸੰਵਿਧਾਨਕ ਅਧਿਕਾਰ ਪ੍ਰਾਪਤ ਹੈ।”
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, “ਕੇਵਲ ਵਿਧਾਇਕ ਬਣ ਜਾਣਾ ਹੀ ਕਾਫ਼ੀ ਨਹੀਂ ਹੈ। ਚੁਣੇ ਹੋਏ ਨੁਮਾਇੰਦਿਆਂ ਦੀ ਇਹ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੀ ਪਾਰਟੀ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿਣ, ਇਸ ਦੇ ਅਸੂਲਾਂ ਦੀ ਪਾਲਣਾ ਕਰਨ ਅਤੇ ਜਥੇਬੰਦਕ ਸਰਗਰਮੀਆਂ ਵਿੱਚ ਸਰਗਰਮ ਯੋਗਦਾਨ ਪਾਉਣ। ਸਿਆਸੀ ਜ਼ਿੰਮੇਵਾਰੀ ਸਿਰਫ਼ ਚੋਣ ਜਿੱਤਣ ਤੱਕ ਸੀਮਤ ਨਹੀਂ ਹੁੰਦੀ।”
‘ਆਪ` ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰੀ ਸਰਕਾਰ ਨੇ ਆਮ ਆਦਮੀ ਕਲੀਨਿਕਾਂ, ਬਿਹਤਰ ਸਰਕਾਰੀ ਸਕੂਲਾਂ ਅਤੇ ਪੂਰੇ ਪੰਜਾਬ ਵਿੱਚ ਦੋ ਹਜ਼ਾਰ ਤੋਂ ਵੱਧ ਖੇਡ ਮੈਦਾਨਾਂ ਦੇ ਵਿਕਾਸ ਰਾਹੀਂ ਲੋਕ ਸੇਵਾ ਦੇ ਖੇਤਰ ਵਿੱਚ ਵੱਡੀ ਤਬਦੀਲੀ ਲਿਆਂਦੀ ਹੈ। ਅਸੀਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਮਿਆਰੀ ਸਿੱਖਿਆ ਅਤੇ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੇ ਹਾਂ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਸਾਡੀ ਸਰਕਾਰ ਨੇ ਸੀਚੇਵਾਲ ਮਾਡਲ ਰਾਹੀਂ ਨਾਲਿਆਂ ਦੀ ਸਫ਼ਾਈ ਦਾ ਕੰਮ ਕੀਤਾ ਹੈ ਅਤੇ ਉਨ੍ਹਾਂ ਖੇਤਰਾਂ ਵਿੱਚ ਨਹਿਰੀ ਪਾਣੀ ਦੀ ਸਹੂਲਤ ਨੂੰ ਬਹਾਲ ਕੀਤਾ ਹੈ, ਜੋ ਦਹਾਕਿਆਂ ਤੱਕ ਇਸ ਜੀਵਨ ਰੇਖਾ ਤੋਂ ਵਾਂਝੇ ਸਨ। ਇਹ ਉਪਰਾਲੇ ਪੁਰਾਣੀਆਂ ਸਮੱਸਿਆਵਾਂ ਹੱਲ ਕਰਨ ਅਤੇ ਵਿਕਾਸ ਦਾ ਲਾਭ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਾਉਣ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੇ ਹਨ।”
ਕਿਸਾਨਾਂ ਨੂੰ ਸਵੇਰ ਦੇ ਸਮੇਂ ਮਿਲ ਰਹੀ ਹੈ ਬਿਜਲੀ, ਜਿਸ ਨਾਲ ਮਿਲੀ ਵੱਡੀ ਰਾਹਤ
ਕਿਸਾਨ ਭਾਈਚਾਰੇ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਕਿਸਾਨਾਂ ਨੂੰ ਹੁਣ ਸਵੇਰ ਦੇ ਸਮੇਂ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ। ਸਾਡੀ ਸਰਕਾਰ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਖੇਤੀਬਾੜੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।”
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰੋਜ਼ਾਨਾ ਲਗਪਗ ਦੋ ਹਜ਼ਾਰ ਸ਼ਰਧਾਲੂ ਕਰ ਰਹੇ ਹਨ ਧਾਰਮਿਕ ਸਥਾਨਾਂ ਦੇ ਦਰਸ਼ਨ
ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਤੀਰਥ ਯਾਤਰਾਵਾਂ ਨੂੰ ਸੁਖਾਲਾ ਬਣਾਉਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰੋਜ਼ਾਨਾ ਲਗਪਗ 50 ਬੱਸਾਂ ਚੱਲ ਰਹੀਆਂ ਹਨ, ਜਿਨ੍ਹਾਂ ਰਾਹੀਂ ਲਗਪਗ ਦੋ ਹਜ਼ਾਰ ਸ਼ਰਧਾਲੂ ਪੰਜਾਬ ਵਿੱਚ ਅਤੇ ਬਾਹਰ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਮਾਜ ਦੇ ਹਰ ਵਰਗ ਦੇ ਲੋਕ ਪੂਰੇ ਸਨਮਾਨ ਅਤੇ ਸਹੂਲਤ ਨਾਲ ਧਾਰਮਿਕ ਯਾਤਰਾਵਾਂ ਕਰ ਸਕਣ। ਇਸ ਉਪਰਾਲੇ ਦਾ ਮੁੱਖ ਮੰਤਵ ਉਨ੍ਹਾਂ ਸ਼ਰਧਾਲੂਆਂ ਨੂੰ ਸਹੂਲਤ ਦੇਣਾ ਹੈ, ਜੋ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ।”
ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿੱਚ ਹਾਕੀ ਪ੍ਰਤੀ ਪੰਜਾਬ ਦੀ ਦੀਵਾਨਗੀ ਝਲਕੀ
ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡ ਪ੍ਰੇਮੀਆਂ ਨੂੰ ਭਾਰਤ ਅਤੇ ਕੋਰੀਆ ਵਿਚਕਾਰ ਹੋਣ ਵਾਲੇ ਰੋਮਾਂਚਕ ਸੈਮੀਫਾਈਨਲ ਮੁਕਾਬਲੇ ਦੇਖਣ ਦਾ ਖੁੱਲ੍ਹਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ, “ਟੂਰਨਾਮੈਂਟ ਨੂੰ ਮਿਲ ਰਹੇ ਭਰਵੇਂ ਜਨਤਕ ਹੁੰਗਾਰੇ ਅਤੇ ਅੰਤਰਰਾਸ਼ਟਰੀ ਹਾਕੀ ਦਿੱਗਜ਼ਾਂ ਦੀ ਮੌਜੂਦਗੀ ਨੇ ਇਕ ਵਾਰ ਫਿਰ ਹਾਕੀ ਪ੍ਰਤੀ ਪੰਜਾਬ ਦੇ ਬੇਮਿਸਾਲ ਜਨੂੰਨ ਨੂੰ ਸਾਬਤ ਕਰ ਦਿੱਤਾ ਹੈ। ਪੰਜਾਬ ਦਾ ਖੇਡਾਂ ਦਾ ਅਮੀਰ ਵਿਰਸਾ ਰਿਹਾ ਹੈ ਅਤੇ ਸਾਡੀ ਸਰਕਾਰ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚੇ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਲੇ ਉਪਰਾਲਿਆਂ ਰਾਹੀਂ ਇਸ ਵਿਰਸੇ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਉਨ੍ਹਾਂ ਅੱਗੇ ਕਿਹਾ, “ਪੰਜਾਬ ਦਾ ਖੇਡ ਵਿਰਸਾ, ਆਧੁਨਿਕ ਬੁਨਿਆਦੀ ਢਾਂਚੇ ਅਤੇ ਸਰਕਾਰੀ ਸਹਿਯੋਗ ਨਾਲ ਮਿਲ ਕੇ ਸੂਬੇ ਨੂੰ ਇੱਕ ਪ੍ਰਮੁੱਖ ਖੇਡ ਕੇਂਦਰ ਵਜੋਂ ਉਭਾਰ ਰਿਹਾ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰਨ ਅਤੇ ਕੌਮੀ ਤੇ ਕੌਮਾਂਤਰੀ ਪੱਧਰ `ਤੇ ਪੰਜਾਬ ਦਾ ਨਾਮ ਰੌਸ਼ਨ ਕਰਨ।”
ਪੰਜਾਬੀਆਂ ਪ੍ਰਤੀ ਜ਼ਿੰਮੇਵਾਰੀਆਂ ਤੋਂ ਭੱਜਣ ਲਈ ਕਦੇ ਵੀ ਖ਼ਜ਼ਾਨਾ ਖ਼ਾਲੀ ਹੋਣ ਦਾ ਬਹਾਨਾ ਨਹੀਂ ਬਣਾਵਾਂਗੇ
ਲੋਕ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਵਿੱਤੀ ਔਕੜਾਂ ਦੇ ਬਹਾਨੇ ਨੂੰ ਮੁੱਢੋਂ ਖਾਰਜ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਲੋਕਾਂ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਬਚਣ ਲਈ ਕਦੇ ਵੀ ਸਰਕਾਰੀ ਖ਼ਜ਼ਾਨਾ ਖ਼ਾਲੀ ਹੋਣ ਦੇ ਬਹਾਨੇ ਪਿੱਛੇ ਨਹੀਂ ਲੁਕੇਗੀ। ਲੋਕ ਭਲਾਈ ਸਾਡੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਅਸੀਂ ਮੁਲਾਜ਼ਮਾਂ, ਕਿਸਾਨਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ।”
ਮੁੱਖ ਮੰਤਰੀ ਨੇ ਦਾਅਵਾ ਕੀਤਾ, “ਪੰਜਾਬ ਦੇ ਲੋਕਾਂ ਨੇ ਸਾਨੂੰ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਅਸੀਂ ਉਸ ਭਰੋਸੇ `ਤੇ ਪੂਰਾ ਉਤਰਨ ਲਈ ਦ੍ਰਿੜ੍ਹ ਸੰਕਲਪ ਹਾਂ। ਸਾਡੀ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜੇ ਬਿਨਾਂ ਵਿਸ਼ਾਲ ਲੋਕ ਹਿੱਤ ਵਿੱਚ ਫੈਸਲੇ ਲੈਣਾ ਜਾਰੀ ਰੱਖੇਗੀ।”
ਪੰਜਾਬ ਦੇ ਅਕਸ ਨੂੰ ਦਾਗ਼ਦਾਰ ਕਰਨ ਵਾਲੇ ਬਿਆਨਾਂ `ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਲੋਕਾਂ ਦੀ ਸਖ਼ਤ ਆਲੋਚਨਾ ਕੀਤੀ, ਜੋ ਤੱਥਾਂ ਨੂੰ ਤੋੜ-ਮਰੋੜ ਕੇ ਸੂਬੇ ਅਤੇ ਇਸ ਦੇ ਲੋਕਾਂ ਦੀ ਤਸਵੀਰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ, “ਪੰਜਾਬ ਅਤੇ ਇਸ ਦੇ ਲੋਕ ਸਤਿਕਾਰ ਦੇ ਹੱਕਦਾਰ ਹਨ ਅਤੇ ਤੱਥਾਂ ਨੂੰ ਤੋੜ-ਮਰੋੜ ਕੇ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਬਰਦਾਸ਼ਤਯੋਗ ਨਹੀਂ ਹਨ। ਸਾਡੀ ਸਰਕਾਰ ਪੰਜਾਬੀਆਂ ਦੇ ਹਿੱਤਾਂ ਅਤੇ ਸਨਮਾਨ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
40 ਉਮੀਦਵਾਰਾਂ ਦਾ ਐਲਾਨ ਜਥੇਬੰਦਕ ਪ੍ਰਕਿਰਿਆ ਦਾ ਹਿੱਸਾ
ਉਮੀਦਵਾਰਾਂ ਦੇ ਐਲਾਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “40 ਉਮੀਦਵਾਰਾਂ ਦਾ ਐਲਾਨ ਚੱਲ ਰਹੀ ਜਥੇਬੰਦਕ ਪ੍ਰਕਿਰਿਆ ਦਾ ਹਿੱਸਾ ਹੈ ਅਤੇ ਬਾਕੀ ਰਹਿੰਦੇ ਨਾਵਾਂ ਦਾ ਐਲਾਨ ਵੀ ਸਮਾਂ ਆਉਣ `ਤੇ ਕਰ ਦਿੱਤਾ ਜਾਵੇਗਾ।”
ਪੰਜਾਬ ਦੀ ਤਰੱਕੀ ਪ੍ਰਤੀ ‘ਆਪਸਰਕਾਰ ਦਾ ਸੰਕਲਪ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਆਖਿਆ, “ਸਾਡੀ ਸਰਕਾਰ ਹਰ ਪੰਜਾਬੀ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੇਗੀ। ਸਿਆਸੀ ਵਿਰੋਧੀ, ਸਾਜ਼ਿਸ਼ਾਂ ਦਾ ਸਹਾਰਾ ਲੈ ਸਕਦੇ ਹਨ ਅਤੇ ਦਬਾਅ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ, ਪਰ ਸਾਡਾ ਧਿਆਨ ਪੂਰੀ ਤਰ੍ਹਾਂ ਵਿਕਾਸ, ਲੋਕ ਭਲਾਈ ਅਤੇ ਵਾਅਦਿਆਂ ਨੂੰ ਪੂਰਾ ਕਰਨਤੇ ਹੀ ਕੇਂਦਰਿਤ ਰਹੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਦੇ ਅੰਤ ਵਿੱਚ ਕਿਹਾ, “ਪੰਜਾਬ ਦੇ ਲੋਕਾਂ ਨੇ ਸਾਨੂੰ ਤਬਦੀਲੀ ਲਿਆਉਣ ਲਈ ਫਤਵਾ ਦਿੱਤਾ ਹੈ ਅਤੇ ਅਸੀਂ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਇਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹ ਇਰਾਦੇ ਨਾਲ ਕੰਮ ਕਰਦੇ ਰਹਾਂਗੇ। ਕੋਈ ਵੀ ਸਿਆਸੀ ਦਬਾਅ ਜਾਂ ਸਾਜ਼ਿਸ਼ ਇੱਕ ਤਰੱਕੀਸ਼ੀਲ ਅਤੇ ਖ਼ੁਸ਼ਹਾਲ ਪੰਜਾਬ ਬਣਾਉਣ ਦੇ ਸਾਡੇ ਸੰਕਲਪ ਨੂੰ ਕਮਜ਼ੋਰ ਨਹੀਂ ਕਰ ਸਕਦੀ।”







