ਅਮਿਤ ਸ਼ਾਹ ਦਾ ਰਾਹੁਲ ਗਾਂਧੀ ’ਤੇ ਹਮਲਾ: ‘ਸੜਕਾਂ ਦੀ ਬਜਾਏ ਸੰਸਦ ’ਚ ਉਠਾਓ ਮੁੱਦੇ’, 600 ਜ਼ਿਲ੍ਹਿਆਂ ’ਚ ਰੈਲੀਆਂ ਕਰਨ ਦਾ ਦਾਅਵਾ

Top Trending News ਰਾਸ਼ਟਰੀ

ਅਮਿਤ ਸ਼ਾਹ ਦਾ ਰਾਹੁਲ ਗਾਂਧੀ ’ਤੇ ਹਮਲਾ: ‘ਸੜਕਾਂ ਦੀ ਬਜਾਏ ਸੰਸਦ ’ਚ ਉਠਾਓ ਮੁੱਦੇ’, 600 ਜ਼ਿਲ੍ਹਿਆਂ ’ਚ ਰੈਲੀਆਂ ਕਰਨ ਦਾ ਦਾਅਵਾ

ਕਰਨਾਲ, 5 ਨਵੰਬਰ 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਵੱਲੋਂ ਕਰਵਾਈ ਗਈ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਰੈਲੀ ਦੇ ਆਖਰੀ ਦਿਨ ਕਾਂਗਰਸ ਆਗੂ ਰਾਹੁਲ ਗਾਂਧੀ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ 22 ਅਕਤੂਬਰ ਤੋਂ 5 ਨਵੰਬਰ ਤੱਕ ਦੇਸ਼ ਭਰ ਵਿੱਚ ਚਲਾਈ ਗਈ ਇਸ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।

ਕਰਨਾਲ ਵਿੱਚ ਸੰਬੋਧਨ ਕਰਦਿਆਂ ਸ਼ਾਹ ਨੇ ਦਾਅਵਾ ਕੀਤਾ ਕਿ ਦੇਸ਼ ਦੇ 600 ਜ਼ਿਲ੍ਹਿਆਂ ਵਿੱਚ ਰੈਲੀਆਂ ਕਰਵਾਈਆਂ ਗਈਆਂ, ਜਿੱਥੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ਰਾਹੀਂ ਰਾਹੁਲ ਗਾਂਧੀ ਨੂੰ ਜਵਾਬ ਦਿੱਤਾ ਗਿਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਤੀ ਲੋਕਾਂ ਦਾ ਸਮਰਥਨ ਵੀ ਦੇਖਣ ਨੂੰ ਮਿਲਿਆ ਹੈ।

ਰਾਹੁਲ ਗਾਂਧੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਮੁੱਦੇ ਸੜਕਾਂ ’ਤੇ ਉਠਾਉਣ ਦੀ ਬਜਾਏ ਸੰਸਦ ਵਿੱਚ ਚਰਚਾ ਕਰਨੀ ਚਾਹੀਦੀ ਹੈ। ਸ਼ਾਹ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਸੰਸਦ, ਲੋਕ ਸਭਾ ਸਪੀਕਰ ਅਤੇ ਅਦਾਲਤਾਂ ਦਾ ਅਪਮਾਨ ਕਰਦੇ ਹਨ, ਜਦਕਿ ਦੂਜੇ ਪਾਸੇ ਲੋਕਤੰਤਰ ਅਤੇ ਸੰਵਿਧਾਨ ਦੀ ਗੱਲ ਕਰਦੇ ਹਨ।