ਵੱਡੀ ਖ਼ਬਰ: ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਤੀਬਰਤਾ 4.4 ਦਰਜ

Top Trending News ਕੌਮਾਂਤਰੀ

 

ਵੱਡੀ ਖ਼ਬਰ: ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਤੀਬਰਤਾ 4.4 ਦਰਜ

ਬੀਜਿੰਗ 5 ਨਵੰਬਰ 2026

ਚੀਨ ਵਿੱਚ ਵੀਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤੀ ਸਮੇਂ ਅਨੁਸਾਰ ਸਵੇਰੇ 6 ਵੱਜ ਕੇ 19 ਮਿੰਟ ’ਤੇ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 4.4 ਮਾਪੀ ਗਈ। ਕੌਮੀ ਭੂਚਾਲ ਵਿਗਿਆਨ ਕੇਂਦਰ (ਐੱਨਸੀਐੱਸ) ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਭੂਚਾਲ ਦਾ ਕੇਂਦਰ ਧਰਤੀ ਹੇਠਾਂ 10 ਕਿਲੋਮੀਟਰ ਦੀ ਡੂੰਘਾਈ ’ਤੇ ਸੀ।

ਕੇਂਦਰ ਵੱਲੋਂ ਦਿੱਤੇ ਵੇਰਵਿਆਂ ਮੁਤਾਬਕ ਭੂਚਾਲ ਦਾ ਕੇਂਦਰ 32.592 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 94.291 ਡਿਗਰੀ ਪੂਰਬੀ ਦੇਸ਼ਾਂਤਰ ’ਤੇ ਸਥਿਤ ਸੀ। ਭੂਚਾਲ ਦੇ ਝਟਕਿਆਂ ਤੋਂ ਬਾਅਦ ਇਲਾਕੇ ਵਿੱਚ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ।

ਮੁੱਢਲੀ ਜਾਣਕਾਰੀ ਅਨੁਸਾਰ ਇਸ ਕੁਦਰਤੀ ਆਫ਼ਤ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ। ਹਾਲਾਂਕਿ ਸਥਾਨਕ ਪ੍ਰਸ਼ਾਸਨ ਅਤੇ ਰਾਹਤ ਏਜੰਸੀਆਂ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਅਧਿਕਾਰੀ ਕਿਸੇ ਵੀ ਸੰਭਾਵੀ ਨੁਕਸਾਨ ਦਾ ਪਤਾ ਲਗਾਉਣ ਲਈ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।