ਅਕਾਲੀ ਦਲ (ਬਾਦਲ) ’ਚ ਵਾਪਸੀ ਕਰਨਗੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਿਵਾਰ ਸਮੇਤ ਹੋਣਗੇ ਸ਼ਾਮਲ

Top Trending News ਪੰਜਾਬ
  • ਅਕਾਲੀ ਦਲ (ਬਾਦਲ) ’ਚ ਵਾਪਸੀ ਕਰਨਗੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਿਵਾਰ ਸਮੇਤ ਹੋਣਗੇ ਸ਼ਾਮਲ

ਚੰਡੀਗੜ੍ਹ, 5 ਨਵੰਬਰ (ਦੇਸ਼ ਕਲਿੱਕ ਬਿਊਰੋ): ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਜਲਦ ਹੀ ਆਪਣੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਕਰਨਗੇ। ਉਹ ਇੱਕ ਦਿਨ ਪਹਿਲਾਂ ਹੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਏ ਸਨ।

ਪ੍ਰੋ. ਚੰਦੂਮਾਜਰਾ ਨੇ ਸਾਰੇ ਅਕਾਲੀ ਅਤੇ ਪੰਥਕ ਸੰਗਠਨਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦਾ ਸੱਦਾ ਦਿੰਦਿਆਂ ਕਿਹਾ ਸੀ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਸਾਂਝਾ ਸੰਘਰਸ਼ ਸਮੇਂ ਦੀ ਲੋੜ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੀ ਜਮਾਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਪਣੇ ਸਿਆਸੀ ਜੀਵਨ ਦੌਰਾਨ ਉਨ੍ਹਾਂ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ, ਪਰ ਮੌਜੂਦਾ ਹਾਲਾਤ ਵਿੱਚ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪ੍ਰਭਾਵਸ਼ਾਲੀ ਭੂਮਿਕਾ ਨਾ ਨਿਭਾ ਸਕਣ ਦਾ ਉਨ੍ਹਾਂ ਨੂੰ ਦੁੱਖ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਜਨਵਿਰੋਧੀ ਅਤੇ ਪੰਜਾਬ ਵਿਰੋਧੀ ਫੈਸਲਿਆਂ ਖ਼ਿਲਾਫ਼ ਸਰਗਰਮ ਸਿਆਸੀ ਅੰਦੋਲਨ ਦੀ ਘਾਟ ਮਹਿਸੂਸ ਹੋ ਰਹੀ ਹੈ। ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਕਾਰਨ ਪੰਜਾਬ ਅਤੇ ਪੰਥ ਦੇ ਹਿੱਤਾਂ ਵਿਰੁੱਧ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਫਾਇਦਾ ਮਿਲ ਰਿਹਾ ਹੈ।