ਦਿਲ ਦਹਿਲਾਉਣ ਵਾਲਾ ਕਤਲੇਆਮ! ਕੈਬ ਡਰਾਈਵਰ ਨੇ ਪਤਨੀ ਸਮੇਤ ਪਰਿਵਾਰ ਦੇ 7 ਜੀਆਂ ਦੀ ਕੀਤੀ ਹੱਤਿਆ!
ਬੈਂਗਲੁਰੂ, 6 ਨਵੰਬਰ 2026: ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਇੱਕੋ ਪਰਿਵਾਰ ਦੇ ਸੱਤ ਜੀਆਂ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਉਣ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇੱਕ ਕੈਬ ਡਰਾਈਵਰ ਨੇ ਪਤਨੀ ਨਾਲ ਘਰੇਲੂ ਵਿਵਾਦ ਦੇ ਚੱਲਦਿਆਂ ਆਪਣੀ ਪਤਨੀ ਅਤੇ ਉਸ ਦੇ ਪਰਿਵਾਰ ਦੇ ਛੇ ਹੋਰ ਮੈਂਬਰਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਇਹ ਘਟਨਾ ਬੈਂਗਲੁਰੂ ਦੇ ਰਾਜਾਜੀਨਗਰ ਇਲਾਕੇ ਵਿੱਚ ਵਾਪਰੀ, ਜਿਸ ਦਾ ਖੁਲਾਸਾ ਬੀਤੀ ਦੇਰ ਰਾਤ ਹੋਇਆ। ਪੁਲਿਸ ਨੇ ਮੁਲਜ਼ਮ ਕੈਬ ਡਰਾਈਵਰ ਇੰਦੂ ਸ਼ੇਖਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਪੁੱਛਗਿੱਛ ਦੌਰਾਨ ਸੱਤ ਲੋਕਾਂ ਦੀ ਹੱਤਿਆ ਕਰਨ ਦੀ ਗੱਲ ਕਬੂਲ ਕੀਤੀ ਹੈ।
ਹਾਲਾਂਕਿ, ਪੁਲਿਸ ਹੁਣ ਤੱਕ ਸਿਰਫ਼ ਇੱਕ ਲਾਸ਼ ਹੀ ਬਰਾਮਦ ਕਰ ਸਕੀ ਹੈ, ਜਦਕਿ ਬਾਕੀ ਛੇ ਲਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਵਾਰਦਾਤ ਦੇ ਪੂਰੇ ਕਾਰਨਾਂ ਅਤੇ ਘਟਨਾਕ੍ਰਮ ਦਾ ਪਤਾ ਲਗਾਇਆ ਜਾ ਸਕੇ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ।




