BREAKING: ਬੰਬੇ ਹਾਈ ਕੋਰਟ ਅਤੇ ਅਮਿਤਾਭ ਬੱਚਨ ਦੇ ਘਰ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਮੁੰਬਈ, 6 ਨਵੰਬਰ 2026: ਦੇਸ਼ ਦੀਆਂ ਪ੍ਰਮੁੱਖ ਹਸਤੀਆਂ ਅਤੇ ਮਹੱਤਵਪੂਰਨ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਮੁੰਬਈ ਸਥਿਤ ਬੰਬੇ ਹਾਈ ਕੋਰਟ ਅਤੇ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦੇ ਰਿਹਾਇਸ਼ੀ ਘਰ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ।
ਜਾਣਕਾਰੀ ਅਨੁਸਾਰ, ਦੋਵਾਂ ਥਾਵਾਂ ਨੂੰ ਧਮਕੀ ਭਰੀ ਈ-ਮੇਲ ਭੇਜੀ ਗਈ। ਇਸ ਘਟਨਾ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ ਹਨ। ਧਮਕੀ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ ਅਤੇ ਉਸ ਤੱਕ ਪਹੁੰਚਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਦੇਸ਼ ਦੀਆਂ ਅਹਿਮ ਇਮਾਰਤਾਂ, ਅਦਾਲਤਾਂ ਅਤੇ ਪ੍ਰਸਿੱਧ ਹਸਤੀਆਂ ਨੂੰ ਅਜਿਹੀਆਂ ਧਮਕੀਆਂ ਮਿਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਤਾਜ਼ਾ ਧਮਕੀ ਨੇ ਇੱਕ ਵਾਰ ਫਿਰ ਜਨਤਕ ਥਾਵਾਂ ਅਤੇ ਪ੍ਰਸਿੱਧ ਹਸਤੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਪੁਲਿਸ ਵੱਲੋਂ ਈ-ਮੇਲ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ।




