ਭਗਵਾਨ ਸ੍ਰੀ ਕ੍ਰਿਸ਼ਨ ਬਾਰੇ ਵਿਵਾਦਿਤ ਟਿੱਪਣੀ: ਧੀਰੇਂਦਰ ਸ਼ਾਸਤਰੀ ਖ਼ਿਲਾਫ਼ ਅਦਾਲਤ ’ਚ ਮਾਣਹਾਨੀ ਦੀ ਸ਼ਿਕਾਇਤ

Top Trending News ਰਾਸ਼ਟਰੀ

 

ਭਗਵਾਨ ਸ੍ਰੀ ਕ੍ਰਿਸ਼ਨ ਬਾਰੇ ਵਿਵਾਦਿਤ ਟਿੱਪਣੀ: ਧੀਰੇਂਦਰ ਸ਼ਾਸਤਰੀ ਖ਼ਿਲਾਫ਼ ਅਦਾਲਤ ’ਚ ਮਾਣਹਾਨੀ ਦੀ ਸ਼ਿਕਾਇਤ

ਚੰਡੀਗੜ੍ਹ, 6 ਨਵੰਬਰ 2026: ਬਾਗੇਸ਼ਵਰ ਧਾਮ ਦੇ ਪੀਠਾਧੀਸ਼ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਭਗਵਾਨ ਸ੍ਰੀ ਕ੍ਰਿਸ਼ਨ ਬਾਰੇ ਕੀਤੀ ਗਈ ਕਥਿਤ ਵਿਵਾਦਿਤ ਟਿੱਪਣੀ ਨੂੰ ਲੈ ਕੇ ਕਾਨੂੰਨੀ ਵਿਵਾਦ ਵਿੱਚ ਘਿਰ ਗਏ ਹਨ। ਉਨ੍ਹਾਂ ਦੇ ਬਿਆਨ ਨੂੰ ਲੈ ਕੇ ਦੇਸ਼ ਭਰ ਵਿੱਚ ਚਰਚਾ ਛਿੜੀ ਹੋਈ ਹੈ। ਹੁਣ ਇਸ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਆਗਰਾ ਦੀ ਸਿਵਲ ਅਦਾਲਤ ਵਿੱਚ ਵਕੀਲ ਅਜੈ ਪ੍ਰਤਾਪ ਸਿੰਘ ਵੱਲੋਂ ਇਹ ਸ਼ਿਕਾਇਤ ਪੇਸ਼ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਸਨਮਾਨ ਨੂੰ ਠੇਸ ਲੱਗੀ ਹੈ।

ਸ਼ਿਕਾਇਤ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਧੀਰੇਂਦਰ ਸ਼ਾਸਤਰੀ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਜਾਣ।

ਇਸ ਸ਼ਿਕਾਇਤ ਤੋਂ ਬਾਅਦ ਇਹ ਮਾਮਲਾ ਕਾਨੂੰਨੀ ਅਤੇ ਧਾਰਮਿਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਹਾਲਾਂਕਿ, ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਬਾਰੇ ਅਦਾਲਤੀ ਕਾਰਵਾਈ ਅਤੇ ਅਗਲੇ ਫ਼ੈਸਲੇ ਦੀ ਉਡੀਕ ਹੈ।