ਦਲਿਤ ਆਗੂ ਨਾਲ ਕੁੱਟਮਾਰ ਦੇ ਵਿਵਾਦ ’ਤੇ ਬਰਿੰਦਰ ਢਿੱਲੋਂ ਦਾ ਪੱਖ: ਜਾਤੀ ਸੂਚਕ ਸ਼ਬਦ ਬੋਲਣ ਦੇ ਦੋਸ਼ ਨਕਾਰੇ, ਸ਼ਾਮ ਨੂੰ ਦੇਣਗੇ ਸਪੱਸ਼ਟੀਕਰਨ

Top Trending News ਪੰਜਾਬ

ਦਲਿਤ ਆਗੂ ਨਾਲ ਕੁੱਟਮਾਰ ਦੇ ਵਿਵਾਦ ’ਤੇ ਬਰਿੰਦਰ ਢਿੱਲੋਂ ਦਾ ਪੱਖ: ਜਾਤੀ ਸੂਚਕ ਸ਼ਬਦ ਬੋਲਣ ਦੇ ਦੋਸ਼ ਨਕਾਰੇ, ਸ਼ਾਮ ਨੂੰ ਦੇਣਗੇ ਸਪੱਸ਼ਟੀਕਰਨ

ਚੰਡੀਗੜ੍ਹ, 7 ਨਵੰਬਰ 2026: ਦਲਿਤ ਆਗੂ ਨਾਲ ਕਥਿਤ ਕੁੱਟਮਾਰ ਅਤੇ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਨੇ ਆਪਣਾ ਪੱਖ ਸਾਹਮਣੇ ਰੱਖਿਆ ਹੈ। ਉਨ੍ਹਾਂ ਨੇ ਆਪਣੇ ’ਤੇ ਲੱਗੇ ਜਾਤੀ ਸੂਚਕ ਸ਼ਬਦ ਬੋਲਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਅਜਿਹੀ ਕੋਈ ਵੀ ਸ਼ਬਦਾਵਲੀ ਨਹੀਂ ਵਰਤੀ ਗਈ।

ਬਰਿੰਦਰ ਢਿੱਲੋਂ ਨੇ ਕਿਹਾ ਕਿ ਜਿਹੜੇ ਲੋਕ ਉਨ੍ਹਾਂ ’ਤੇ ਦੋਸ਼ ਲਗਾ ਰਹੇ ਹਨ, ਉਹ ਖੁੱਲ੍ਹ ਕੇ ਸਾਹਮਣੇ ਆਉਣ ਅਤੇ ਆਪਣਾ ਪੱਖ ਰੱਖਣ। ਉਨ੍ਹਾਂ ਦੋਸ਼ ਲਗਾਉਣ ਵਾਲਿਆਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਸਪੱਸ਼ਟੀਕਰਨ ਦੇਣ ਲਈ ਤਿਆਰ ਹਨ।

ਕਾਂਗਰਸੀ ਆਗੂ ਨੇ ਇਹ ਵੀ ਐਲਾਨ ਕੀਤਾ ਕਿ ਉਹ ਅੱਜ ਸ਼ਾਮ ਨੂੰ ਇਸ ਪੂਰੇ ਮਾਮਲੇ ਸਬੰਧੀ ਵਿਸਥਾਰ ਨਾਲ ਆਪਣਾ ਸਪੱਸ਼ਟੀਕਰਨ ਜਨਤਕ ਕਰਨਗੇ।

ਜ਼ਿਕਰਯੋਗ ਹੈ ਕਿ ਦਲਿਤ ਆਗੂ ਨਾਲ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਬਰਿੰਦਰ ਢਿੱਲੋਂ ਵੱਲੋਂ ਸ਼ਾਮ ਨੂੰ ਦਿੱਤੇ ਜਾਣ ਵਾਲੇ ਸਪੱਸ਼ਟੀਕਰਨ ’ਤੇ ਟਿਕੀਆਂ ਹੋਈਆਂ ਹਨ।