Breaking: CM ਮਾਨ ਨੂੰ ਵੀਜ਼ਾ ਦੇਣ ਬਾਰੇ ਪਾਕਿਸਤਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?

Top Trending News ਪੰਜਾਬ

 

Breaking: CM ਮਾਨ ਨੂੰ ਵੀਜ਼ਾ ਦੇਣ ਬਾਰੇ ਪਾਕਿਸਤਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?

ਇਸਲਾਮਾਬਾਦ 7 ਨਵੰਬਰ 2026 :

ਪਾਕਿਸਤਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਭਾਵਿਤ ਪਾਕਿਸਤਾਨ ਫੇਰੀ ਨੂੰ ਲੈ ਕੇ ਅਹਿਮ ਬਿਆਨ ਦਿੱਤਾ ਹੈ। ਪਾਕਿਸਤਾਨ ਨੇ ਕਿਹਾ ਹੈ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਪਾਕਿਸਤਾਨ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਵੀਜ਼ਾ ਜਾਰੀ ਕਰਨ ਦੇ ਮਾਮਲੇ ’ਤੇ ਵਿਚਾਰ ਕੀਤਾ ਜਾਵੇਗਾ।

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਸੱਜਾਦ ਹੈਦਰ ਖਾਨ ਨੇ ਸ਼ੁੱਕਰਵਾਰ ਨੂੰ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਦੌਰਾਨ ਇਹ ਬਿਆਨ ਦਿੱਤਾ। ਉਨ੍ਹਾਂ ਨੂੰ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਭਾਵਿਤ ਪਾਕਿਸਤਾਨ ਯਾਤਰਾ ਸਬੰਧੀ ਸਵਾਲ ਪੁੱਛਿਆ ਗਿਆ ਸੀ।

ਇਸ ਦੇ ਜਵਾਬ ਵਿੱਚ ਬੁਲਾਰੇ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਪਾਕਿਸਤਾਨ ਆਉਣ ਦੀ ਇੱਛਾ ਰੱਖਦੇ ਹਨ ਤਾਂ ਪਾਕਿਸਤਾਨ ਉਨ੍ਹਾਂ ਨੂੰ ਵੀਜ਼ਾ ਜਾਰੀ ਕਰਨ ਬਾਰੇ ਵਿਚਾਰ ਕਰੇਗਾ।

ਹਾਲਾਂਕਿ, ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਆਪਣੇ ਬਿਆਨ ਵਿੱਚ ਵੀਜ਼ਾ ਜਾਰੀ ਕਰਨ ਦੀ ਕੋਈ ਪੱਕੀ ਗਾਰੰਟੀ ਨਹੀਂ ਦਿੱਤੀ। ਉਨ੍ਹਾਂ ਦਾ ਇਹ ਬਿਆਨ ਦੋਵਾਂ ਦੇਸ਼ਾਂ ਵਿਚਾਲੇ ਯਾਤਰਾ ਅਤੇ ਵੀਜ਼ਾ ਪ੍ਰਕਿਰਿਆ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।