Breaking: ਪਾਰਕਿੰਗ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਸਿੰਗਾਪੁਰ ਤੋਂ ਆਏ NRI ਦੀ ਗੋਲੀਆਂ ਮਾਰ ਕੇ ਹੱਤਿਆ
ਫਰੀਦਾਬਾਦ 8 ਨਵੰਬਰ 2026
ਹਰਿਆਣਾ ਦੇ ਫਰੀਦਾਬਾਦ ਵਿੱਚ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਨੇ ਖ਼ੂਨੀ ਰੂਪ ਧਾਰ ਲਿਆ। ਇੱਥੋਂ ਦੇ ਸੈਕਟਰ-21 ਵਿੱਚ ਇੱਕ ਗੁਆਂਢੀ ਨੇ ਸਿੰਗਾਪੁਰ ਤੋਂ ਆਏ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮੁਲਜ਼ਮ ਵੱਲੋਂ ਕਰੀਬ 14 ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ।
ਮ੍ਰਿਤਕ ਦੀ ਪਛਾਣ ਪਰਮਜੀਤ ਵਜੋਂ ਹੋਈ ਹੈ। ਉਹ ਸਿੰਗਾਪੁਰ ਵਿੱਚ ਇੱਕ ਬਹੁ-ਕੌਮੀ ਕੰਪਨੀ ਵਿੱਚ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਪਰਮਜੀਤ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਘਟਨਾ ਤੋਂ ਇੱਕ ਦਿਨ ਪਹਿਲਾਂ ਹੀ ਸਿੰਗਾਪੁਰ ਤੋਂ ਭਾਰਤ ਪਰਤਿਆ ਸੀ। ਪਰ ਘਰ ਪਹੁੰਚਣ ਤੋਂ ਅਗਲੇ ਹੀ ਦਿਨ ਪਾਰਕਿੰਗ ਨੂੰ ਲੈ ਕੇ ਉਸ ਦਾ ਗੁਆਂਢੀ ਨਾਲ ਝਗੜਾ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਇਸੇ ਵਿਵਾਦ ਦੌਰਾਨ ਗੁਆਂਢੀ ਨੇ ਪਰਮਜੀਤ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਸ਼ੁੱਕਰਵਾਰ ਰਾਤ ਦੀ ਦੱਸੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਹੱਤਿਆ ਦਾ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।





