Weather Alert: ਪੰਜਾਬ-ਚੰਡੀਗੜ੍ਹ ਸਮੇਤ ਕਈ ਰਾਜਾਂ ‘ਚ ਮੀਂਹ ਦੀ ਸੰਭਾਵਨਾ, IMD ਵੱਲੋਂ ਤੂਫ਼ਾਨ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ
ਨਵੀਂ ਦਿੱਲੀ, 9 ਨਵੰਬਰ 2026:
ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਦੇਸ਼ ਦੇ ਕਈ ਸੂਬਿਆਂ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਬਦਲਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਕਈ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰ-ਪੂਰਬੀ ਭਾਰਤ, ਦੱਖਣੀ ਭਾਰਤ, ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਸਮੇਤ ਹਿਮਾਲਿਆਈ ਖੇਤਰਾਂ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਦੇ ਪੂਰਵ ਅਨੁਮਾਨ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 11 ਤੋਂ 13 ਨਵੰਬਰ ਦਰਮਿਆਨ ਕਈ ਥਾਵਾਂ ’ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਪੰਜਾਬ ਦੇ ਕੁਝ ਇਲਾਕਿਆਂ ਵਿੱਚ ਵੀ ਇਸ ਸਮੇਂ ਦੌਰਾਨ ਮੀਂਹ ਪੈ ਸਕਦਾ ਹੈ।
ਦੂਜੇ ਪਾਸੇ, ਦਿੱਲੀ-ਐੱਨਸੀਆਰ ਵਿੱਚ ਫਿਲਹਾਲ ਕਿਸੇ ਵੱਡੀ ਬਾਰਿਸ਼ ਦੀ ਉਮੀਦ ਨਹੀਂ ਹੈ। ਹਾਲਾਂਕਿ ਮੌਸਮ ਵਿੱਚ ਬਦਲਾਅ ਕਾਰਨ ਆਉਣ ਵਾਲੇ ਦਿਨਾਂ ਦੌਰਾਨ ਲੋਕਾਂ ਨੂੰ ਮੌਸਮੀ ਹਾਲਾਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।





