ਅਜਨਾਲਾ: ‘ਵਾਰਿਸ ਪੰਜਾਬ ਦੇ’ ਕਈ ਆਗੂ AAP ‘ਚ ਸ਼ਾਮਲ
ਚੰਡੀਗੜ੍ਹ, 11 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਨਵੀਂ ਮਜ਼ਬੂਤੀ ਮਿਲੀ, ਜਦੋਂ ਹਲਕਾ ਅਜਨਾਲਾ ਨਾਲ ਸਬੰਧਤ ਵਾਰਿਸ ਪੰਜਾਬ ਦੇ ਕਈ ਆਗੂਆਂ ਅਤੇ ਅਹੁਦੇਦਾਰਾਂ ਨੇ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ AAP ਨਾਲ ਜੁੜ ਰਹੇ ਹਨ।
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਵੀ ਸ਼ਾਮਲ ਹਨ, ਜੋ ਵਾਰਿਸ ਪੰਜਾਬ ਦੇ ਵੱਲੋਂ ਅਜਨਾਲਾ ਹਲਕੇ ਦੇ ਇੰਚਾਰਜ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਅਜਨਾਲਾ ਅਤੇ ਰਮਦਾਸ ਇਲਾਕਿਆਂ ਨਾਲ ਸਬੰਧਤ ਕਈ ਹੋਰ ਅਹੁਦੇਦਾਰਾਂ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।
ਨਵੇਂ ਆਗੂਆਂ ਨੇ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਪਹਿਲਕਦਮੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲੈਣ ਦੀ ਗੱਲ ਕਹੀ।
ਇਸ ਸਿਆਸੀ ਸ਼ਮੂਲੀਅਤ ਨੂੰ ਸਰਹੱਦੀ ਇਲਾਕੇ ਅਜਨਾਲਾ ਅਤੇ ਰਮਦਾਸ ਵਿੱਚ ‘ਆਪ’ ਦੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।





