Big Breaking: ਜੰਮੂ-ਕਸ਼ਮੀਰ ਦੇ ਕੁਲਗਾਮ ’ਚ CRPF ਜਵਾਨਾਂ ’ਤੇ ਅੱਤਵਾਦੀ ਹਮਲਾ, ਦੋ ਜਵਾਨ ਜ਼ਖ਼ਮੀ

Top Trending News ਰਾਸ਼ਟਰੀ

Big Breaking: ਜੰਮੂ-ਕਸ਼ਮੀਰ ਦੇ ਕੁਲਗਾਮ ’ਚ CRPF ਜਵਾਨਾਂ ’ਤੇ ਅੱਤਵਾਦੀ ਹਮਲਾ, ਦੋ ਜਵਾਨ ਜ਼ਖ਼ਮੀ

ਸ੍ਰੀਨਗਰ, 11 ਨਵੰਬਰ 2026: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦਿਆਂ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਹਮਲੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦੇ ਦੋ ਜਵਾਨ ਜ਼ਖ਼ਮੀ ਹੋ ਗਏ ਹਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।

CRPF ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਹਮਲਾ ਦੁਪਹਿਰ ਕਰੀਬ 2 ਵੱਜ ਕੇ 15 ਮਿੰਟ ’ਤੇ ਹੋਇਆ। ਮੋਟਰਸਾਈਕਲ ’ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਇੱਕ ਨਾਕੇ ’ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ’ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਗੋਲੀਬਾਰੀ ਦੌਰਾਨ ਦੋ CRPF ਜਵਾਨ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਅਨੰਤਨਾਗ ਜ਼ਿਲ੍ਹੇ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਹਮਲਾਵਰਾਂ ਦੀ ਭਾਲ ਅਤੇ ਹਮਲੇ ਦੇ ਪਿੱਛੇ ਮੌਜੂਦ ਲੋਕਾਂ ਦੀ ਪਛਾਣ ਕਰਨ ਲਈ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਘਟਨਾ ਨੇ ਇਲਾਕੇ ਵਿੱਚ ਸੁਰੱਖਿਆ ਸਥਿਤੀ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ।