Breaking: 4 ਸਾਲਾ ਬੱਚਾ ਖੁੱਲ੍ਹੇ ਸੀਵਰ ‘ਚ ਡਿੱਗਿਆ, ਭਾਲ ਲਈ ਵੱਡੇ ਪੱਧਰ ‘ਤੇ ਬਚਾਅ ਮੁਹਿੰਮ ਜਾਰੀ
ਨਵੀਂ ਦਿੱਲੀ 11 ਨਵੰਬਰ 2026
ਦਿੱਲੀ ਦੇ ਨਾਂਗਲੀ ਵਿਹਾਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਚਾਰ ਸਾਲ ਦਾ ਮਾਸੂਮ ਬੱਚਾ ਖੁੱਲ੍ਹੇ ਸੀਵਰ ਵਿੱਚ ਡਿੱਗ ਗਿਆ। ਇਹ ਘਟਨਾ ਦਾਸ ਗਾਰਡਨ ਕਲੋਨੀ ਨੇੜੇ ਵਾਪਰੀ, ਜਿਸ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਦਿੱਲੀ ਪੁਲਿਸ, ਫਾਇਰ ਬ੍ਰਿਗੇਡ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਬੱਚੇ ਨੂੰ ਸੀਵਰ ਵਿੱਚੋਂ ਸੁਰੱਖਿਅਤ ਬਾਹਰ ਕੱਢਣ ਲਈ ਵੱਡੇ ਪੱਧਰ ‘ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।
ਬਚਾਅ ਕਾਰਜਾਂ ਵਿੱਚ ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐੱਨਡੀਆਰਐੱਫ) ਅਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੀਆਂ ਟੀਮਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਸਾਰੀਆਂ ਟੀਮਾਂ ਵੱਲੋਂ ਸਾਂਝੇ ਤੌਰ ‘ਤੇ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।
ਚਾਰ ਸਾਲ ਦੇ ਮਾਸੂਮ ਦੇ ਸੀਵਰ ਵਿੱਚ ਡਿੱਗਣ ਦੀ ਘਟਨਾ ਨੇ ਇਲਾਕੇ ਦੇ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਫਿਲਹਾਲ ਬਚਾਅ ਮੁਹਿੰਮ ਜਾਰੀ ਹੈ ਅਤੇ ਬੱਚੇ ਬਾਰੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।





