PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਭਾਈ ਦੂਜ ਦੀਆਂ ਵਧਾਈਆਂ, ਖੁਸ਼ਹਾਲੀ ਦੀ ਕੀਤੀ ਕਾਮਨਾ
ਨਵੀਂ ਦਿੱਲੀ 11 ਨਵੰਬਰ 2026
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਈ ਦੂਜ ਦੇ ਪਵਿੱਤਰ ਤਿਉਹਾਰ ਮੌਕੇ ਦੇਸ਼ ਵਾਸੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਇਸ ਮੌਕੇ ਭੈਣ-ਭਰਾ ਦੇ ਪਿਆਰ ਅਤੇ ਸਨੇਹ ਦੇ ਰਿਸ਼ਤੇ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸਾਰਿਆਂ ਦੀ ਖੁਸ਼ੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੇ ਕੀਤੇ ਆਪਣੇ ਸੰਦੇਸ਼ ਵਿੱਚ ਲਿਖਿਆ ਕਿ ਦੇਸ਼ ਭਰ ਦੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਭਾਈ ਦੂਜ ਦੀਆਂ ਹਾਰਦਿਕ ਵਧਾਈਆਂ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਤਿਉਹਾਰ ਭੈਣ-ਭਰਾ ਦੇ ਆਪਸੀ ਪਿਆਰ, ਗੂੜ੍ਹੇ ਰਿਸ਼ਤੇ, ਸਨੇਹ ਅਤੇ ਆਪਣੇਪਣ ਦੀ ਮਿਠਾਸ ਦਾ ਪ੍ਰਤੀਕ ਹੈ।
ਉਨ੍ਹਾਂ ਨੇ ਇਸ ਸ਼ੁਭ ਮੌਕੇ ‘ਤੇ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਖੁਸ਼ਹਾਲੀ ਬਣੇ ਰਹਿਣ ਦੀ ਕਾਮਨਾ ਕੀਤੀ।
ਜ਼ਿਕਰਯੋਗ ਹੈ ਕਿ ਭਾਈ ਦੂਜ ਦਾ ਤਿਉਹਾਰ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਸਮਰਪਿਤ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੇ ਮੱਥੇ ‘ਤੇ ਤਿਲਕ ਲਗਾ ਕੇ ਉਨ੍ਹਾਂ ਦੀ ਲੰਮੀ ਉਮਰ ਅਤੇ ਸੁੱਖ-ਸਮ੍ਰਿਧੀ ਦੀ ਕਾਮਨਾ ਕਰਦੀਆਂ ਹਨ। ਬਦਲੇ ਵਿੱਚ ਭਰਾ ਆਪਣੀਆਂ ਭੈਣਾਂ ਦੀ ਰੱਖਿਆ ਅਤੇ ਸਾਥ ਦੇਣ ਦਾ ਵਾਅਦਾ ਕਰਦੇ ਹਨ।





