BREAKING- MP ਅੰਮ੍ਰਿਤਪਾਲ ਨੇ ਮੰਗੀ ਅੰਤਰਿਮ ਜ਼ਮਾਨਤ, ਪੰਜਾਬ ਸਰਕਾਰ ਨੂੰ ਅਦਾਲਤ ਨੇ ਭੇਜਿਆ ਨੋਟਿਸ

Top Trending News ਪੰਜਾਬ

 

ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੇ ਮੰਗੀ ਅੰਤਰਿਮ ਜ਼ਮਾਨਤ, ਪੰਜਾਬ ਸਰਕਾਰ ਨੂੰ ਅਦਾਲਤ ਦਾ ਨੋਟਿਸ

ਚੰਡੀਗੜ੍ਹ, 12 ਨਵੰਬਰ 2026: ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਸਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਸਬੰਧੀ ਦਾਇਰ ਪਟੀਸ਼ਨ ’ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਗਈ ਹੈ।

ਇਸ ਮਾਮਲੇ ਵਿੱਚ ਅਦਾਲਤੀ ਕਾਰਵਾਈ ਤੋਂ ਬਾਅਦ ਹੁਣ ਪੰਜਾਬ ਸਰਕਾਰ ਦਾ ਪੱਖ ਵੀ ਮਹੱਤਵਪੂਰਨ ਹੋਵੇਗਾ। ਅਦਾਲਤ ਵੱਲੋਂ ਜਾਰੀ ਨੋਟਿਸ ਦੇ ਜਵਾਬ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਅੰਤਰਿਮ ਰਾਹਤ ਮਿਲਣ ਸਬੰਧੀ ਫੈਸਲਾ ਹੋਣ ਦੀ ਉਮੀਦ ਹੈ।

ਇਸ ਦੌਰਾਨ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਵੀ ਇਸ ਮਾਮਲੇ ਵਿੱਚ ਦਖ਼ਲ ਦਿੰਦਿਆਂ ਰਾਸ਼ਟਰਪਤੀ ਅਤੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ।

ਉਨ੍ਹਾਂ ਨੇ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਤਰਿਮ ਜ਼ਮਾਨਤ ਦਿਵਾਉਣ ਵਾਸਤੇ ਲੋੜੀਂਦੀ ਇਜਾਜ਼ਤ ਅਤੇ ਨਿਰਦੇਸ਼ ਜਾਰੀ ਕੀਤੇ ਜਾਣ।

ਇਸ ਮਾਮਲੇ ਨੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਵੀ ਚਰਚਾ ਛੇੜ ਦਿੱਤੀ ਹੈ। ਹੁਣ ਸਾਰੀਆਂ ਨਜ਼ਰਾਂ ਅਦਾਲਤ ਦੇ ਅਗਲੇ ਫੈਸਲੇ ’ਤੇ ਟਿਕੀਆਂ ਹੋਈਆਂ ਹਨ।