Earthquake: ਨੇਪਾਲ ’ਚ ਤੜਕਸਾਰ ਭੂਚਾਲ ਦੇ ਤੇਜ਼ ਝਟਕੇ

Top Trending News ਕੌਮਾਂਤਰੀ

 

Earthquake: ਨੇਪਾਲ ’ਚ ਤੜਕਸਾਰ ਭੂਚਾਲ ਦੇ ਤੇਜ਼ ਝਟਕੇ

ਨੇਪਾਲ 12 ਨਵੰਬਰ 2026 :

ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਵਿੱਚ ਅੱਜ ਸਵੇਰੇ ਤੜਕਸਾਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਧਰਤੀ ਕੰਬਣ ਲੱਗੀ, ਜਿਸ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਅਨੁਸਾਰ, ਭੂਚਾਲ ਸਵੇਰੇ ਕਰੀਬ 4:30 ਵਜੇ ਆਇਆ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 4.9 ਮਾਪੀ ਗਈ।

ਭੂਚਾਲ ਦਾ ਕੇਂਦਰ ਧਰਤੀ ਹੇਠਾਂ 73 ਕਿਲੋਮੀਟਰ ਦੀ ਡੂੰਘਾਈ ’ਤੇ ਸਥਿਤ ਸੀ। ਇਸ ਦਾ ਭੂਗੋਲਿਕ ਸਥਾਨ 27.671 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 87.987 ਡਿਗਰੀ ਪੂਰਬੀ ਦੇਸ਼ਾਂਤਰ ਦਰਜ ਕੀਤਾ ਗਿਆ ਹੈ।

ਹਾਲਾਂਕਿ, ਇਸ ਭੂਚਾਲ ਕਾਰਨ ਹੁਣ ਤੱਕ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ। ਫਿਰ ਵੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 1 ਨਵੰਬਰ ਨੂੰ ਜਾਪਾਨ ਵਿੱਚ ਵੀ ਭੂਚਾਲ ਆਇਆ ਸੀ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 6 ਮਾਪੀ ਗਈ ਸੀ। ਹਾਲਾਂਕਿ, ਉੱਥੇ ਵੀ ਕਿਸੇ ਨੁਕਸਾਨ ਦੀ ਰਿਪੋਰਟ ਨਹੀਂ ਮਿਲੀ ਸੀ ਅਤੇ ਨਾ ਹੀ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ।