Big Breaking- ਮਣੀਪੁਰ ’ਚ ਮੁੜ ਭੜਕੀ ਹਿੰਸਾ, ਗੋਲੀਬਾਰੀ ’ਚ ਕੁਕੀ ਭਾਈਚਾਰੇ ਦੀ ਮਹਿਲਾ ਦੀ ਮੌਤ; 2 ਜ਼ਖ਼ਮੀ

Top Trending News ਰਾਸ਼ਟਰੀ

 

Big Breaking- ਮਣੀਪੁਰ ’ਚ ਮੁੜ ਭੜਕੀ ਹਿੰਸਾ, ਗੋਲੀਬਾਰੀ ’ਚ ਕੁਕੀ ਭਾਈਚਾਰੇ ਦੀ ਮਹਿਲਾ ਦੀ ਮੌਤ; 2 ਜ਼ਖ਼ਮੀ

ਇੰਫਾਲ 13 ਨਵੰਬਰ 2026

ਮਣੀਪੁਰ ਵਿੱਚ ਇੱਕ ਵਾਰ ਫਿਰ ਹਿੰਸਕ ਘਟਨਾ ਸਾਹਮਣੇ ਆਈ ਹੈ। ਕਾਂਗਪੋਕਪੀ ਜ਼ਿਲ੍ਹੇ ਵਿੱਚ ਸ਼ੱਕੀ ਅੱਤਵਾਦੀਆਂ ਦੇ ਦੋ ਧੜਿਆਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ ਕੁਕੀ ਭਾਈਚਾਰੇ ਦੀ ਇੱਕ ਮਹਿਲਾ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ।

ਘਟਨਾ ਦੇ ਵਿਰੋਧ ਵਿੱਚ ਕੁਕੀ ਸੰਗਠਨ ਨੇ ਜ਼ਿਲ੍ਹੇ ਵਿੱਚ 48 ਘੰਟਿਆਂ ਦੇ ਮੁਕੰਮਲ ਬੰਦ ਦਾ ਸੱਦਾ ਦਿੱਤਾ ਹੈ। ਸੰਗਠਨ ਨੇ ਸਰਕਾਰ ਤੋਂ ਕਾਂਗਪੋਕਪੀ ਜ਼ਿਲ੍ਹੇ ਵਿੱਚ ਤਾਇਨਾਤ ਸਾਰੇ ਸੁਰੱਖਿਆ ਬਲਾਂ ਨੂੰ ਹਟਾਉਣ ਦੀ ਮੰਗ ਵੀ ਕੀਤੀ ਹੈ।

ਸੰਗਠਨ ਦਾ ਦੋਸ਼ ਹੈ ਕਿ ਸੁਰੱਖਿਆ ਬਲ ਆਮ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਨਾਕਾਮ ਰਹੇ ਹਨ। ਇਸੇ ਕਾਰਨ ਸੁਰੱਖਿਆ ਬਲਾਂ ਦੀ ਮੌਜੂਦਗੀ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਨੂੰ ਜ਼ਿਲ੍ਹੇ ਵਿੱਚੋਂ ਹਟਾਉਣ ਦੀ ਮੰਗ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮਣੀਪੁਰ ਵਿੱਚ ਪਹਿਲਾਂ ਵੀ ਕੁਕੀ ਅਤੇ ਮੈਤੇਈ ਭਾਈਚਾਰਿਆਂ ਵਿਚਾਲੇ ਹਿੰਸਕ ਟਕਰਾਅ ਹੁੰਦੇ ਰਹੇ ਹਨ। ਤਾਜ਼ਾ ਘਟਨਾ ਨੇ ਇੱਕ ਵਾਰ ਫਿਰ ਸੂਬੇ ਵਿੱਚ ਸੁਰੱਖਿਆ ਅਤੇ ਸ਼ਾਂਤੀ ਬਹਾਲੀ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ।