ਆਜ਼ਮ ਖਾਨ ਨੂੰ ਡਾਸਨਾ ਜੇਲ੍ਹ ਤੋਂ ਦਿੱਲੀ ਲੈ ਕੇ ਪਹੁੰਚੀ ED, ਬੋਲੇ- ਬੱਚਿਆਂ ਨੂੰ ਪੜ੍ਹਾਉਣਾ ਅਤੇ ਯੂਨੀਵਰਸਿਟੀ ਬਣਾਉਣਾ ਹੀ ਮੇਰਾ ਗੁਨਾਹ ਸੀ

Top Trending News

 

ਆਜ਼ਮ ਖਾਨ ਨੂੰ ਡਾਸਨਾ ਜੇਲ੍ਹ ਤੋਂ ਦਿੱਲੀ ਲੈ ਕੇ ਪਹੁੰਚੀ ED, ਬੋਲੇ- ਬੱਚਿਆਂ ਨੂੰ ਪੜ੍ਹਾਉਣਾ ਅਤੇ ਯੂਨੀਵਰਸਿਟੀ ਬਣਾਉਣਾ ਹੀ ਮੇਰਾ ਗੁਨਾਹ ਸੀ

ਨਵੀਂ ਦਿੱਲੀ, 13 ਨਵੰਬਰ 2026: ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਆਜ਼ਮ ਖਾਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਗਾਜ਼ੀਆਬਾਦ ਦੀ ਡਾਸਨਾ ਜੇਲ੍ਹ ਤੋਂ ਦਿੱਲੀ ਲੈ ਕੇ ਪਹੁੰਚੀ। ਦਿੱਲੀ ਲਿਆਉਣ ਤੋਂ ਪਹਿਲਾਂ ਉਨ੍ਹਾਂ ਦਾ ਡਾ. ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਈਡੀ ਦੇ ਮੁੱਖ ਦਫ਼ਤਰ ਲਿਜਾਇਆ ਗਿਆ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਜ਼ਮ ਖਾਨ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬੱਚਿਆਂ ਨੂੰ ਸਿੱਖਿਆ ਦੇਣ ਦਾ ‘ਗੁਨਾਹ’ ਕੀਤਾ ਹੈ। ਇੱਕ ਮੁਸਲਮਾਨ ਵੱਲੋਂ ਯੂਨੀਵਰਸਿਟੀ ਅਤੇ ਸਕੂਲ ਬਣਾਉਣਾ ਹੀ ਉਨ੍ਹਾਂ ਦੀ ਗਲਤੀ ਬਣ ਗਿਆ।

ਉਧਰ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਆਜ਼ਮ ਖਾਨ ਦੀ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਆਜ਼ਮ ਖਾਨ ਦੀ ਸਿਹਤ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਹੋਵੇ।

ਇਸ ਤੋਂ ਪਹਿਲਾਂ ਸਪਾ ਦੇ ਕੌਮੀ ਜਨਰਲ ਸਕੱਤਰ ਸ਼ਿਵਪਾਲ ਸਿੰਘ ਯਾਦਵ ਨੇ ਡਾਸਨਾ ਜੇਲ੍ਹ ਵਿੱਚ ਆਜ਼ਮ ਖਾਨ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਜੇਲ੍ਹ ਪ੍ਰਸ਼ਾਸਨ ’ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਲਗਾਏ। ਸ਼ਿਵਪਾਲ ਨੇ ਦਾਅਵਾ ਕੀਤਾ ਕਿ ਆਜ਼ਮ ਖਾਨ ਵਿਰੁੱਧ ਦਰਜ ਮਾਮਲੇ ਝੂਠੇ ਹਨ ਅਤੇ ਉਨ੍ਹਾਂ ਨੂੰ ਅਦਾਲਤ ਤੋਂ ਇਨਸਾਫ਼ ਮਿਲਣ ਦੀ ਉਮੀਦ ਹੈ।