AAP ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫ਼ੀ, ਧਾਰਮਿਕ ਸਜ਼ਾ ਲਗਵਾਉਣ ਲਈ ਸਮਾਂ ਦੇਣ ਦੀ ਕੀਤੀ ਬੇਨਤੀ

Top Trending News ਪੰਜਾਬ

 

AAP ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫ਼ੀ, ਧਾਰਮਿਕ ਸਜ਼ਾ ਲਗਵਾਉਣ ਲਈ ਸਮਾਂ ਦੇਣ ਦੀ ਕੀਤੀ ਬੇਨਤੀ

ਚੰਡੀਗੜ੍ਹ 14 ਨਵੰਬਰ 2026

ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਗਈ ਚਿੱਠੀ ਸਾਹਮਣੇ ਆਈ ਹੈ। ਇਹ ਚਿੱਠੀ ਉਨ੍ਹਾਂ ਨੇ 2 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਸੀ। ਇਸ ਰਾਹੀਂ ਉਨ੍ਹਾਂ ਨੇ ਆਪਣੀਆਂ ਜਾਣੇ-ਅਣਜਾਣੇ ਵਿੱਚ ਹੋਈਆਂ ਭੁੱਲਾਂ ਲਈ ਮੁਆਫ਼ੀ ਮੰਗਦਿਆਂ ਖਿਮਾ ਯਾਚਨਾ ਕੀਤੀ ਹੈ।

ਚਿੱਠੀ ਵਿੱਚ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਆਪਣੀਆਂ ਗਲਤੀਆਂ ਲਈ ਖਿਮਾ ਮੰਗੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਮਰਿਆਦਾ ਅਨੁਸਾਰ ਤਨਖਾਹ ਲਗਵਾਉਣ ਲਈ ਪੇਸ਼ ਹੋਣ ਦਾ ਸਮਾਂ ਦੇਣ ਦੀ ਬੇਨਤੀ ਵੀ ਕੀਤੀ ਹੈ।

ਵਿਧਾਇਕ ਵੱਲੋਂ ਚਿੱਠੀ ਭੇਜੇ ਜਾਣ ਤੋਂ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਗਲੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਇਹ ਦੇਖਣਾ ਅਹਿਮ ਹੋਵੇਗਾ ਕਿ ਜਥੇਦਾਰ ਸਾਹਿਬ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਅਤੇ ਧਾਰਮਿਕ ਸਜ਼ਾ ਲਗਵਾਉਣ ਲਈ ਕਦੋਂ ਤਲਬ ਕਰਦੇ ਹਨ। ਫਿਲਹਾਲ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਦੀ ਉਡੀਕ ਹੈ।