ਮੁਹਾਲੀ ਦੇ ਕਈ ਮਹੀਨਿਆਂ ਤੋਂ ਬੰਦ ਪਏ VR ਪੰਜਾਬ ਮਾਲ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Top Trending News ਪੰਜਾਬ

 

ਮੁਹਾਲੀ ਦੇ ਕਈ ਮਹੀਨਿਆਂ ਤੋਂ ਬੰਦ ਪਏ VR ਪੰਜਾਬ ਮਾਲ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਮੁਹਾਲੀ, 14 ਨਵੰਬਰ 2026: ਮੁਹਾਲੀ ਦੇ ਕਈ ਮਹੀਨਿਆਂ ਤੋਂ ਬੰਦ ਪਏ VR ਪੰਜਾਬ ਮਾਲ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਅੱਗ ਦੀਆਂ ਲਪਟਾਂ ਉੱਠਦੀਆਂ ਦੇਖ ਕੇ ਇਸ ਸਬੰਧੀ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਫਾਇਰ ਕਰਮਚਾਰੀ ਮੌਕੇ ’ਤੇ ਪਹੁੰਚ ਗਏ।

ਜਾਣਕਾਰੀ ਅਨੁਸਾਰ, ਅੱਗ ਇੰਨੀ ਫੈਲ ਗਈ ਸੀ ਕਿ ਇਸ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀ ਟੀਮ ਨੂੰ ਕਾਫ਼ੀ ਮੁਸ਼ੱਕਤ ਕਰਨੀ ਪਈ। ਲਗਭਗ ਡੇਢ ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਜਾ ਸਕਿਆ। ਇਸ ਘਟਨਾ ਦੌਰਾਨ ਰਾਹਤ ਦੀ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਮੁੱਢਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਕਾਰਨ ਮਾਲ ਅੰਦਰ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ ਨੁਕਸਾਨ ਦਾ ਅਸਲ ਅੰਕੜਾ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।

ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ। ਸਬੰਧਤ ਅਧਿਕਾਰੀਆਂ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੇ ਜਾਣ ਦੀ ਉਮੀਦ ਹੈ।