ਨੌਜਵਾਨਾਂ ਨੂੰ ਵੱਡਾ ਤੋਹਫ਼ਾ, ਸਰਕਾਰ ਵੱਲੋਂ 25 ਲੱਖ ਟੈਬਲੇਟ ਵੰਡਣ ਦੀ ਮੁਹਿੰਮ ਹੋਵੇਗੀ ਸ਼ੁਰੂ

Top Trending News ਰਾਸ਼ਟਰੀ

 

ਨੌਜਵਾਨਾਂ ਨੂੰ ਵੱਡਾ ਤੋਹਫ਼ਾ, ਸਰਕਾਰ ਵੱਲੋਂ 25 ਲੱਖ ਟੈਬਲੇਟ ਵੰਡਣ ਦੀ ਮੁਹਿੰਮ ਹੋਵੇਗੀ ਸ਼ੁਰੂ

ਲਖਨਊ 15 ਨਵੰਬਰ 2026

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸੂਬੇ ਦੇ ਨੌਜਵਾਨਾਂ ਨੂੰ ਡਿਜੀਟਲ ਸਿੱਖਿਆ ਨਾਲ ਜੋੜਨ ਅਤੇ ਤਕਨੀਕੀ ਤੌਰ ’ਤੇ ਸਮਰੱਥ ਬਣਾਉਣ ਲਈ ਵੱਡੀ ਪਹਿਲ ਕਰਨ ਜਾ ਰਹੇ ਹਨ। ਕਬਾਇਲੀ ਮਾਣ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ 25 ਲੱਖ ਟੈਬਲੇਟ ਵੰਡਣ ਦੀ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਐਤਵਾਰ ਨੂੰ ਲਖਨਊ ਦੇ ਬਸੰਤ ਕੁੰਜ ਸਥਿਤ ਰਾਸ਼ਟਰ ਪ੍ਰੇਰਣਾ ਸਥਲ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਹ ਟੈਬਲੇਟ ਸਵਾਮੀ ਵਿਵੇਕਾਨੰਦ ਯੁਵਾ ਸਸ਼ਕਤੀਕਰਨ ਯੋਜਨਾ ਤਹਿਤ ਨੌਜਵਾਨਾਂ ਨੂੰ ਮੁਹੱਈਆ ਕਰਵਾਏ ਜਾਣਗੇ।

ਇਸ ਪਹਿਲ ਦਾ ਉਦੇਸ਼ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਡਿਜੀਟਲ ਸਾਧਨਾਂ ਤੱਕ ਪਹੁੰਚ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀ ਪੜ੍ਹਾਈ ਤੇ ਹੁਨਰ ਵਿਕਾਸ ਵਿੱਚ ਤਕਨਾਲੋਜੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਹੈ।

ਸਰਕਾਰ ਦੀ ਇਸ ਮੁਹਿੰਮ ਨਾਲ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਡਿਜੀਟਲ ਸਿੱਖਿਆ ਦੇ ਮੌਕੇ ਮਿਲਣ ਦੀ ਉਮੀਦ ਹੈ। 25 ਲੱਖ ਟੈਬਲੇਟ ਵੰਡਣ ਦਾ ਇਹ ਉਪਰਾਲਾ ਸੂਬੇ ਵਿੱਚ ਨੌਜਵਾਨਾਂ ਦੇ ਤਕਨੀਕੀ ਸਸ਼ਕਤੀਕਰਨ ਵੱਲ ਅਹਿਮ ਕਦਮ ਮੰਨਿਆ ਜਾ ਰਿਹਾ ਹੈ।