PM ਮੋਦੀ ਦਾ ਵੱਡਾ ਤੋਹਫ਼ਾ, 3000 ਕਰੋੜ ਦੀਆਂ 246 ਵਿਕਾਸ ਯੋਜਨਾਵਾਂ ਦਾ ਕੀਤਾ ਉਦਘਾਟਨ ਤੇ ਨੀਂਹ ਪੱਥਰ

Top Trending News ਰਾਸ਼ਟਰੀ

PM ਮੋਦੀ ਦਾ ਵੱਡਾ ਤੋਹਫ਼ਾ, 3000 ਕਰੋੜ ਦੀਆਂ 246 ਵਿਕਾਸ ਯੋਜਨਾਵਾਂ ਦਾ ਕੀਤਾ ਉਦਘਾਟਨ ਤੇ ਨੀਂਹ ਪੱਥਰ

ਨਵੀਂ ਦਿੱਲੀ, 15 ਨਵੰਬਰ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਜਾਤੀ ਗੌਰਵ ਦਿਵਸ ਮੌਕੇ ਮਹਾਰਾਸ਼ਟਰ ਦੇ ਗੜ੍ਹਚਿਰੌਲੀ ਵਿੱਚ ਕਰਵਾਏ ਵਿਸ਼ੇਸ਼ ਸਮਾਗਮ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਲਗਭਗ 3,000 ਕਰੋੜ ਰੁਪਏ ਦੀ ਲਾਗਤ ਵਾਲੇ 246 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਕਈ ਨਵੇਂ ਪ੍ਰੋਜੈਕਟਾਂ ਦੀ ਨੀਂਹ ਰੱਖੀ।

ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੀਆਂ ਇਨ੍ਹਾਂ ਵਿਕਾਸ ਯੋਜਨਾਵਾਂ ਨੂੰ ਮਹਾਰਾਸ਼ਟਰ ਦੇ ਬੁਨਿਆਦੀ ਢਾਂਚੇ ਅਤੇ ਖੇਤਰੀ ਵਿਕਾਸ ਲਈ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਜਨਜਾਤੀ ਗੌਰਵ ਦਿਵਸ ਦੇ ਮੌਕੇ ਕਰਵਾਏ ਗਏ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕਬਾਇਲੀ ਭਾਈਚਾਰਿਆਂ ਦੇ ਯੋਗਦਾਨ ਨੂੰ ਸਨਮਾਨ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦੇਣਾ ਹੈ।

ਇਸ ਮੌਕੇ 246 ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਾ ਕੇਂਦਰ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਇਨ੍ਹਾਂ ਯੋਜਨਾਵਾਂ ਨਾਲ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ।