ਬੀਬੀ ਜਗੀਰ ਕੌਰ ਦੀ ਅਕਾਲੀ ਦਲ ’ਚ ਅੱਜ ਹੋਵੇਗੀ ਵਾਪਸੀ! ਸੁਖਬੀਰ ਬਾਦਲ ਕਰਵਾਉਣਗੇ ਸ਼ਮੂਲੀਅਤ
ਕਪੂਰਥਲਾ 15 ਨਵੰਬਰ 2026
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਹ ਅੱਜ 15 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨਗੇ।
ਪ੍ਰਾਪਤ ਜਾਣਕਾਰੀ ਅਨੁਸਾਰ, ਬੇਗੋਵਾਲ ਸਥਿਤ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲੇ ਵਿਖੇ ਦੁਪਹਿਰ 1:30 ਵਜੇ ਵਿਸ਼ੇਸ਼ ਸਮਾਗਮ ਦੌਰਾਨ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਮੌਜੂਦ ਰਹਿਣਗੇ।
ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਪੰਜਾਬ ਦੀ ਸਿਆਸਤ ਵਿੱਚ ਉਨ੍ਹਾਂ ਦਾ ਅਹਿਮ ਸਥਾਨ ਰਿਹਾ ਹੈ। ਉਨ੍ਹਾਂ ਦੀ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।





