ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ

Top Trending News ਪੰਜਾਬ
  • ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ
  • ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਪਾਰਟੀ ’ਚ ਹੋਏ ਸ਼ਾਮਲ
  • ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਤੋੜਿਆ ਨਾਤਾ

ਭੁਲੱਥ, 15 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੀ ਸਿਆਸਤ ਵਿੱਚ ਐਤਵਾਰ ਨੂੰ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਾਬਕਾ ਪ੍ਰਧਾਨ ਅਤੇ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਆਪਣਾ ਨਾਤਾ ਤੋੜ ਲਿਆ ਹੈ।

ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਹਲਕੇ ਅਧੀਨ ਪਿੰਡ ਬੇਗੋਵਾਲ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਵਿੱਚ ਵਾਪਸੀ ਕੀਤੀ। ਇਸ ਮੌਕੇ ਪਾਰਟੀ ਦੇ ਕਈ ਆਗੂ ਅਤੇ ਸਮਰਥਕ ਵੀ ਹਾਜ਼ਰ ਸਨ।

ਦੋਆਬਾ ਦੀ ਸਿਆਸਤ ’ਤੇ ਪੈ ਸਕਦਾ ਹੈ ਅਸਰ
ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਨੂੰ ਦੋਆਬਾ ਖੇਤਰ ਦੀ ਸਿਆਸਤ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਉਹ ਪਹਿਲਾਂ ਵੀ ਪਾਰਟੀ ਵਿੱਚ ਕਈ ਅਹਿਮ ਅਹੁਦਿਆਂ ’ਤੇ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ SGPC ਦੀ ਪ੍ਰਧਾਨ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।