- ਭਾਰਤ ਨੇ 7 ਸਾਲ ਬਾਅਦ ਨਿਊਜ਼ੀਲੈਂਡ ’ਚ ਜਿੱਤੀ ਵਨਡੇ ਸੀਰੀਜ਼
- 2019 ਤੋਂ ਬਾਅਦ ਨਿਊਜ਼ੀਲੈਂਡ ਦੀ ਧਰਤੀ ’ਤੇ ਪਹਿਲੀ ਸੀਰੀਜ਼ ਜਿੱਤ
ਨਵੀਂ ਦਿੱਲੀ, 15 ਨਵੰਬਰ (ਦੇਸ਼ ਕਲਿੱਕ ਬਿਊਰੋ): ਭਾਰਤੀ ਕ੍ਰਿਕਟ ਟੀਮ ਨੇ ਸੱਤ ਸਾਲਾਂ ਬਾਅਦ ਨਿਊਜ਼ੀਲੈਂਡ ਵਿੱਚ ਵਨਡੇ ਸੀਰੀਜ਼ ਜਿੱਤਣ ਦਾ ਮਾਣ ਹਾਸਲ ਕੀਤਾ ਹੈ। ਪੰਜ ਮੈਚਾਂ ਦੀ ਸੀਰੀਜ਼ ਦੇ ਆਖਰੀ ਮੁਕਾਬਲੇ ਵਿੱਚ ਭਾਰਤ ਨੇ ਮੇਜ਼ਬਾਨ ਟੀਮ ਨੂੰ 22 ਦੌੜਾਂ ਨਾਲ ਹਰਾ ਕੇ ਸੀਰੀਜ਼ 3-2 ਨਾਲ ਆਪਣੇ ਨਾਂ ਕਰ ਲਈ। ਇਸ ਤੋਂ ਪਹਿਲਾਂ ਭਾਰਤ ਨੇ 2019 ਵਿੱਚ ਨਿਊਜ਼ੀਲੈਂਡ ਨੂੰ ਉਸੇ ਦੀ ਧਰਤੀ ’ਤੇ 4-1 ਨਾਲ ਮਾਤ ਦਿੱਤੀ ਸੀ।
ਮਾਊਂਟ ਮਾਊਂਗਾਨੂਈ ਵਿੱਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ 42.1 ਓਵਰਾਂ ਵਿੱਚ 209 ਦੌੜਾਂ ਬਣਾ ਕੇ ਆਲਆਊਟ ਹੋ ਗਈ। ਅਕਸ਼ਰ ਪਟੇਲ ਅਤੇ ਈਸ਼ਾਨ ਕਿਸ਼ਨ ਨੇ 46-46 ਦੌੜਾਂ ਦੀ ਪਾਰੀ ਖੇਡੀ।
210 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ 48.1 ਓਵਰਾਂ ਵਿੱਚ 187 ਦੌੜਾਂ ’ਤੇ ਹੀ ਸਿਮਟ ਗਈ। ਭਾਰਤੀ ਤੇਜ਼ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 7 ਵਿਕਟਾਂ ਹਾਸਲ ਕੀਤੀਆਂ। ਅਰਸ਼ਦੀਪ ਸਿੰਘ ਨੇ ਤਿੰਨ ਵਿਕਟਾਂ ਲਈਆਂ, ਜਦਕਿ ਮੁਹੰਮਦ ਸਿਰਾਜ ਅਤੇ ਆਕਿਬ ਨਬੀ ਨੇ ਦੋ-ਦੋ ਬੱਲੇਬਾਜ਼ਾਂ ਨੂੰ ਆਊਟ ਕੀਤਾ। ਯਸ਼ ਠਾਕੁਰ ਦੇ ਖਾਤੇ ਵਿੱਚ ਇੱਕ ਵਿਕਟ ਆਈ।





