ਪੰਜਾਬ ’ਚ ਮੌਸਮ ਨੇ ਬਦਲੀ ਕਰਵਟ! 4 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ, 3-4 ਡਿਗਰੀ ਤੱਕ ਡਿੱਗੇਗਾ ਤਾਪਮਾਨ

Top Trending News ਪੰਜਾਬ

 

ਪੰਜਾਬ ’ਚ ਮੌਸਮ ਨੇ ਬਦਲੀ ਕਰਵਟ! 4 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ, 3-4 ਡਿਗਰੀ ਤੱਕ ਡਿੱਗੇਗਾ ਤਾਪਮਾਨ

ਚੰਡੀਗੜ੍ਹ, 15 ਨਵੰਬਰ 2026: ਪੰਜਾਬ ਵਿੱਚ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਨਾਲ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਚਾਰ ਜ਼ਿਲ੍ਹਿਆਂ ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਸਵੇਰੇ ਜਲੰਧਰ ਵਿੱਚ ਹਲਕੀ ਕਿਣ-ਮਿਣ ਅਤੇ ਫਗਵਾੜਾ ਵਿੱਚ ਮੀਂਹ ਪੈਣ ਨਾਲ ਠੰਢ ਦਾ ਅਹਿਸਾਸ ਵਧ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਪਾਕਿਸਤਾਨ ਦੇ ਉੱਪਰ ਸਰਗਰਮ ਹੋਈ ਪੱਛਮੀ ਗੜਬੜੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਬੱਦਲਵਾਈ ਅਤੇ ਮੀਂਹ ਦੇ ਹਾਲਾਤ ਬਣੇ ਹਨ। ਉੱਧਰ, ਚੰਡੀਗੜ੍ਹ ਵਿੱਚ ਵੀ ਅੰਸ਼ਕ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

ਇਸ ਦੌਰਾਨ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ 1.5 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਹਾਲਾਂਕਿ, ਪਾਰਾ ਅਜੇ ਵੀ ਆਮ ਨਾਲੋਂ 4.9 ਡਿਗਰੀ ਵੱਧ ਹੈ। ਪਠਾਨਕੋਟ ਵਿੱਚ ਸਭ ਤੋਂ ਘੱਟ 12.8 ਡਿਗਰੀ ਤਾਪਮਾਨ ਦਰਜ ਹੋਇਆ।

ਮੌਸਮ ਵਿਭਾਗ ਮੁਤਾਬਕ 16 ਨਵੰਬਰ ਤੋਂ ਮੌਸਮ ਸਾਫ਼ ਹੋਣ ਦੀ ਉਮੀਦ ਹੈ। ਹਾਲਾਂਕਿ, ਕਈ ਇਲਾਕਿਆਂ ਵਿੱਚ ਸਵੇਰੇ ਅਤੇ ਰਾਤ ਸਮੇਂ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਅਗਲੇ 24 ਘੰਟਿਆਂ ਬਾਅਦ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦਾ ਅਨੁਮਾਨ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਸਰਦੀ ਦਾ ਅਸਰ ਹੋਰ ਵਧੇਗਾ।