Breaking: ਨਗਰ ਕੌਂਸਲ ਧਰਮਕੋਟ ਦੀਆਂ ਚੋਣਾਂ ਲਈ ਕਾਂਗਰਸ ਨੇ 7 ਉਮੀਦਵਾਰ ਐਲਾਨੇ
ਧਰਮਕੋਟ 16 ਨਵੰਬਰ 2026
ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਨੇ ਨਗਰ ਕੌਂਸਲ ਧਰਮਕੋਟ ਦੇ ਸੱਤ ਵਾਰਡਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਉਮੀਦਵਾਰਾਂ ਦਾ ਐਲਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਕੀਤਾ ਗਿਆ ਹੈ।

ਪਾਰਟੀ ਵੱਲੋਂ ਜਾਰੀ ਦਫ਼ਤਰੀ ਹੁਕਮ ਅਨੁਸਾਰ ਵਾਰਡ ਨੰਬਰ 1 ਤੋਂ ਸੁਖਦੇਵ ਸਿੰਘ, ਵਾਰਡ ਨੰਬਰ 2 ਤੋਂ ਪੂਜਾ ਰਾਣੀ, ਵਾਰਡ ਨੰਬਰ 3 ਤੋਂ ਗੀਤਾ ਰਾਣੀ ਅਤੇ ਵਾਰਡ ਨੰਬਰ 4 ਤੋਂ ਅਮ੍ਰਿਤਪਾਲ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਇਸੇ ਤਰ੍ਹਾਂ ਵਾਰਡ ਨੰਬਰ 7 ਤੋਂ ਰੁਪਿੰਦਰ ਸਿੰਘ ਸਿੱਧੂ, ਵਾਰਡ ਨੰਬਰ 9 ਤੋਂ ਨਿਰਮਲ ਸਿੰਘ ਅਤੇ ਵਾਰਡ ਨੰਬਰ 13 ਤੋਂ ਨਵਦੀਪ ਕੌਰ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਨਗਰ ਕੌਂਸਲ ਧਰਮਕੋਟ ਦੇ ਇਨ੍ਹਾਂ ਸੱਤ ਵਾਰਡਾਂ ਲਈ 28 ਨਵੰਬਰ ਨੂੰ ਵੋਟਾਂ ਪੈਣਗੀਆਂ। ਕਾਂਗਰਸ ਵੱਲੋਂ ਉਮੀਦਵਾਰਾਂ ਦੇ ਨਾਵਾਂ ਦੇ ਨਾਲ ਉਨ੍ਹਾਂ ਦੀਆਂ ਸ਼੍ਰੇਣੀਆਂ ਦਾ ਵੀ ਵੇਰਵਾ ਜਾਰੀ ਕੀਤਾ ਗਿਆ ਹੈ। ਉਮੀਦਵਾਰਾਂ ਦੇ ਐਲਾਨ ਨਾਲ ਧਰਮਕੋਟ ਵਿੱਚ ਚੋਣ ਸਰਗਰਮੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।





