ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇ! ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ CM ਮਾਨ ਦੀ PM ਮੋਦੀ ਨੂੰ ਅਪੀਲ

Top Trending News ਕੌਮਾਂਤਰੀ ਪੰਜਾਬ ਰਾਸ਼ਟਰੀ

 

ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇ! ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ CM ਮਾਨ ਦੀ PM ਮੋਦੀ ਨੂੰ ਅਪੀਲ

ਚੰਡੀਗੜ੍ਹ, 16 ਨਵੰਬਰ 2026: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਮੰਗ ਨੇ ਮੁੜ ਜ਼ੋਰ ਫੜ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਲਈ ਤੁਰੰਤ ਕਦਮ ਚੁੱਕੇ ਜਾਣ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਸੁਨੇਹਾ ਸਾਂਝਾ ਕਰਦਿਆਂ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਲੰਮੇ ਸਮੇਂ ਤੋਂ ਵਿਛੜੇ ਗੁਰਧਾਮ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ ਦੀ ਅਰਦਾਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਇਸ ਭਾਵਨਾ ਨੂੰ ਦੇਖਦਿਆਂ ਪੰਜਾਬ ਵਿਧਾਨ ਸਭਾ ਵਿੱਚ ਵੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ।

CM ਮਾਨ ਨੇ ਉਮੀਦ ਜਤਾਈ ਕਿ ਪ੍ਰਕਾਸ਼ ਪੁਰਬ ਦੇ ਇਸ ਪਵਿੱਤਰ ਮੌਕੇ ਕੇਂਦਰ ਸਰਕਾਰ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਲਾਂਘਾ ਮੁੜ ਖੋਲ੍ਹਣ ਬਾਰੇ ਹਾਂ-ਪੱਖੀ ਫ਼ੈਸਲਾ ਲਵੇਗੀ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਗੁਰਧਾਮ ਦੇ ਦਰਸ਼ਨ ਕਰ ਸਕਣ।