BREAKING- ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਾ ਕਤਲ! ਅੱਤਵਾਦੀ ਸਾਜ਼ਿਸ਼ ਸਮੇਤ ਨਿੱਜੀ ਰੰਜਿਸ਼ ਦੇ ਪਹਿਲੂ ਵੀ ਖੰਗਾਲ ਰਹੀ ਪੁਲਿਸ

Top Trending News ਪੰਜਾਬ

 

BREAKING- ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਾ ਕਤਲ! ਅੱਤਵਾਦੀ ਸਾਜ਼ਿਸ਼ ਸਮੇਤ ਨਿੱਜੀ ਰੰਜਿਸ਼ ਦੇ ਪਹਿਲੂ ਵੀ ਖੰਗਾਲ ਰਹੀ ਪੁਲਿਸ

ਗੁਰਦਾਸਪੁਰ, 17 ਨਵੰਬਰ 2026: ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੇ ਕਤਲ ਮਾਮਲੇ ਵਿੱਚ ਨਵੀਂ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਫੁਟੇਜ ਵਿੱਚ ਦੋ ਮੋਟਰਸਾਈਕਲ ਸਵਾਰਾਂ ਨਾਲ ਵਿਨੋਦ ਕੁਮਾਰ ਜਾਂਦੇ ਦਿਖਾਈ ਦੇ ਰਹੇ ਹਨ। ਕੁਝ ਘੰਟਿਆਂ ਬਾਅਦ ਉਨ੍ਹਾਂ ਦੀ ਲਾਸ਼ ਮਾਨਕੌਰ ਬਾਈਪਾਸ ਨੇੜਿਓਂ ਮਿਲੀ ਸੀ। ਉਨ੍ਹਾਂ ਦੇ ਸਿਰ ਵਿੱਚ ਗੋਲੀ ਮਾਰੀ ਗਈ ਸੀ।

ਪੁਲਿਸ ਅਨੁਸਾਰ ਵਿਨੋਦ ਕੁਮਾਰ ਨੇ ਗੁਰਦਾਸਪੁਰ ਬੱਸ ਸਟੈਂਡ ਤੋਂ ਆਪਣੇ ਪਿੰਡ ਪੰਡੋਰੀ ਜਾਣ ਲਈ ਮੋਟਰਸਾਈਕਲ ਸਵਾਰ ਨੌਜਵਾਨਾਂ ਤੋਂ ਲਿਫਟ ਮੰਗੀ ਸੀ। ਪੁਲਿਸ ਨੇ ਜ਼ਬਰਦਸਤੀ ਅਗਵਾ ਕੀਤੇ ਜਾਣ ਦੀ ਪੁਸ਼ਟੀ ਨਹੀਂ ਕੀਤੀ ਹੈ। ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਪ੍ਰਵੀਨ ਕੁਮਾਰ ਸਿਨ੍ਹਾ ਨੇ ਕਿਹਾ ਕਿ ਕਤਲ ਪਿੱਛੇ ਨਿੱਜੀ ਰੰਜਿਸ਼ ਅਤੇ ਦੇਸ਼ ਵਿਰੋਧੀ ਤਾਕਤਾਂ ਦੀ ਸ਼ਮੂਲੀਅਤ ਸਮੇਤ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਸੋਸ਼ਲ ਮੀਡੀਆ ’ਤੇ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਪੋਸਟਰ ਵੀ ਸਾਹਮਣੇ ਆਇਆ ਹੈ, ਪਰ ਪੁਲਿਸ ਨੇ ਇਸ ਦਾਅਵੇ ਦੀ ਪੁਸ਼ਟੀ ਨਹੀਂ ਕੀਤੀ। ADGP ਅਤੇ ਆਈਜੀ ਬਾਰਡਰ ਰੇਂਜ ਵੱਲੋਂ ਵੀ ਘਟਨਾ ਸਥਾਨ ਦਾ ਦੌਰਾ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ HDFC ਬੈਂਕ ਵੱਲੋਂ ਇੱਕ ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਣੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਪਛਾਣ ਅਤੇ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।