ਠੇਕਾ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ

Top Trending News ਪੰਜਾਬ
  • ਠੇਕਾ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ
  • 20 ਨਵੰਬਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਹੱਲ ਨਾ ਹੋਣ ਦੀ ਸੂਰਤ ਵਿੱਚ 21,22 ਨੂੰ ਦਿੜਬਾ ਚ ਹੋਵੇਗਾ ਝੰਡਾ ਮਾਰਚ :- ਮੋਰਚਾ

ਚੰਡੀਗੜ੍ਹ, 17 ਨਵੰਬਰ (ਦੇਸ਼ ਕਲਿੱਕ ਬਿਊਰੋ): ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਠੇਕਾ ਮੁਲਾਜ਼ਮਾਂ ਨਾਲ ਵਿਸ਼ੇਸ ਮੀਟਿੰਗ ਹੋਈ ਜਿਸ ਵਿੱਚ ਸੂਬਾ ਆਗੂ ਬਲਿਹਾਰ ਸਿੰਘ ਅਟਾਰੀਆ ਸ਼ੇਰ ਸਿੰਘ ਖੰਨਾ, ਰੇਸ਼ਮ ਸਿੰਘ ਗਿੱਲ ਜਗਰੂਪ ਸਿੰਘ ਲਹਿਰਾ ਗੁਰਵਿੰਦਰ ਸਿੰਘ ਪੰਨੂ, ਹਮੀਰ ਸਿੰਘ ਮੱਤੀ, ਗੁਰਵਿੰਦਰ ਸਿੰਘ ਕਾਹਲੋ ਗੁਰਪ੍ਰੀਤ ਸਿੰਘ ਢਿੱਲੋ, ਹਰਜੀਤ ਸਿੰਘ,ਬਲਵਿੰਦਰ ਸਿੰਘ ਸੈਣੀ ਆਦਿ ਆਗੂ ਹਾਜ਼ਰ ਸਨ।

ਇਸ ਮੌਕੇ ਪਾਵਰ ਕੌਮ ਐਂਡ ਟਰਾਂਸਕੋ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਪੰਜਾਬ ਰੋਡਵੇਜ਼ ਪਨਬੱਸ, ਖੇਤੀਬਾੜੀ ਵਿਭਾਗ, ਬਠਿੰਡਾ,ਰੋਪੜ ,ਲਹਿਰਾ, ਗੋਇੰਦਵਾਲ ਥਰਮਲ,ਪਰਸੋਨਲ ਅਤੇ ਵਿੱਤ ਵਿਭਾਗ ਆਦਿ ਅਧਿਕਾਰੀ ਵੀ ਮੌਜੂਦ ਸਨ। ਵਿੱਤ ਮੰਤਰੀ ਨਾਲ ਚੱਲੀ ਇੱਕ ਘੰਟਾ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅੰਦਰ ਠੇਕੇਦਾਰਾਂ ਕੰਪਨੀਆਂ ਸੋਸਾਇਟੀਆਂ ਅਤੇ ਆਊਟਸੋਰਸ ਪ੍ਰਣਾਲੀ ਰਾਹੀਂ ਰੱਖੇ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ਤੇ ਲੈਕੇ ਉਨਾਂ ਦੇ ਪਿਤਰੀ ਵਿਭਾਗਾਂ ਦੇ ਵਿੱਚ ਮਰਜ ਕਰਨ ਦੇ ਲਈ ਹਦਾਇਤਾਂ ਕੀਤੀਆਂ ਗਈਆਂ ਹਨ। ਵਿੱਤ ਮੰਤਰੀ ਵੱਲੋਂ ਟਰਾਂਸਪੋਰਟ ,ਸਥਾਨਕ ਸਰਕਾਰਾਂ, ਪਾਵਰਕਾਮ ,ਖੇਤੀਬਾੜੀ ਅਤੇ ਪਰਸੋਨਲ ਵਿਭਾਗ ਨੂੰ 20 ਨਵੰਬਰ ਤੱਕ ਸਾਰੇ ਹੀ ਵਿਭਾਗਾਂ ਦਾ ਰਿਕਾਰਡ ਮੁਕੰਮਲ ਕਰਕੇ ਨਿਯੁਕਤੀ ਪੱਤਰ ਦੇਣ ਦੇ ਆਦੇਸ਼ ਕੀਤੇ ਹਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਠੇਕਾ ਮੁਲਾਜ਼ਮਾਂ ਨੇ ਕਿਹਾ ਜੇਕਰ 20 ਨਵੰਬਰ ਤੱਕ ਪੰਜਾਬ ਅੰਦਰ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ ਕਾਮਿਆਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਜਾਂਦੇ ਤਾਂ 21 ਅਤੇ 22 ਨਵੰਬਰ ਨੂੰ ਦਿੜਬਾ ਵਿਖੇ ਝੰਡਾ ਮਾਰਚ ਕੀਤਾ ਜਾਵੇਗਾ ਇਸ ਦੇ ਨਾਲ ਹੀ 26 ਨਵੰਬਰ ਨੂੰ ਸਮੁੱਚੇ ਵਿਭਾਗਾਂ ਵੱਲੋਂ ਮੁਕੰਮਲ ਹੜਤਾਲ ਕਰਕੇ ਮੋਗਾ ਵਿਖੇ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਰੈਲੀ ਵਿੱਚ ਠੇਕਾ ਕਾਮੇ ਆਪਣੇ ਸਵਾਲਾਂ ਦੇ ਜਵਾਬ ਮੰਗਣ ਦੇ ਲਈ ਮੋਗਾ ਰੈਲੀ ਵਿੱਚ ਪੁੱਜਣਗੇ । ਇਸ ਮੌਕੇ ਸ਼ਮਸ਼ੇਰ ਸਿੰਘ ਢਿੱਲੋ, ਜਗਵਿੰਦਰ ਸਿੰਘ, ਹਰਕੇਸ਼ ਕੁਮਾਰ, ਭਗਤ ਸਿੰਘ ਭਗਤਾ,ਸੰਦੀਪ ਕੁਮਾਰ ਮਨਦੀਪ ਸਿੰਘ,ਕ ਬਲਵਿੰਦਰ ਸਿੰਘ , ਸਨਦੀਪ ਖੱਤਰੀ, ਬਲਜਿੰਦਰ ਸਿੰਘ ਮਾਨ ਆਦਿ ਹਾਜ਼ਰ ਸਨ।