- ‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ
- ਪੁਲਿਸ ਟੀਮਾਂ ਨੇ 139 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ
- ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ
- ‘ਯੁੱਧ ਨਸ਼ਿਆਂ ਵਿਰੁੱਧ ’ ਦੇ 626ਵੇਂ ਦਿਨ 115 ਨਸ਼ਾ ਤਸਕਰ 6.3 ਕਿਲੋ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ, 17 ਨਵੰਬਰ (ਦੇਸ਼ ਕਲਿੱਕ ਬਿਊਰੋ): ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 301ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 520 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ, ਵੱਖ-ਵੱਖ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਨਾਲ ਮਿਲ ਕੇ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
ਮੁਹਿੰਮ ਦੇ 300ਵੇਂ ਦਿਨ ਪੁਲਿਸ ਟੀਮਾਂ ਨੇ 139 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 84,880 ਹੋ ਗਈ ਹੈ।
ਇਸ ਤੋਂ ਇਲਾਵਾ 168 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 626ਵੇਂ ਦਿਨ ਵੀ ਜਾਰੀ ਰੱਖਿਆ। ਅੱਜ 115 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 6.3 ਕਿਲੋ ਹੈਰੋਇਨ, 2 ਕਿਲੋ ਭੁੱਕੀ, 468 ਨਸ਼ੀਲੀਆਂ ਗੋਲੀਆਂ ਅਤੇ 4700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 626 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 93415 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।





