- ਗੁ: ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ 20 ਤੋਂ 24 ਨਵੰਬਰ ਤੱਕ
ਮੋਹਾਲੀ, 18 ਨਵੰਬਰ (ਦੇਸ਼ ਕਲਿੱਕ ਬਿਊਰੋ): ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਸਮਾਗਮ 20 ਤੋਂ 24 ਨਵੰਬਰ ਤੱਕ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਕਰਵਾਏ ਜਾ ਰਹੇ ਹਨ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਨਾਂ ਸਮਾਗਮਾਂ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਦੇ ਹਜ਼ੁਰੀ ਰਾਗੀ ਜੱਥੇ, ਇੰਨਟਰਨੈਸ਼ਨਲ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਇਨਾਂ ਸਮਾਗਮਾਂ ਵਿੱਚ ਸੰਗਤਾਂ ਨੂੰ ਹਰਜੱਸ ਸੁਣਾ ਕੇ ਨਿਹਾਲ ਕਰਣਗੇ ।
ਮਿਤੀ 23 ਨਵੰਬਰ ਨੂੰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਗੁ ਸਾਹਿਬ ਤੋਂ ਸਵੇਰੇ 11 ਵਜੇ ਅਰੰਭ ਹੋਣਗੇ। 24 ਨਵੰਬਰ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।
ਇਸ ਦਿਨ ਮਹਾਨ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ। ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਯਾਦਗਾਰੀ 34ਵਾਂ ਕੁਸ਼ਤੀ ਦੰਗਲ ਦੁਪਹਿਰ 1 ਵਜੇ ਅਰੰਭ ਹੋਵੇਗਾ। ਇਸ ਕੁਸ਼ਤੀ ਦੰਗਲ ਵਿੱਚ ਦੇਸ਼ ਵਿਦੇਸ਼ ਦੇ ਉੱਘੇ ਅਤੇ ਨਾਮੀ ਪਹਿਲਵਾਨ ਆਪਣੀ ਕੁਸ਼ਤੀ ਦੇ ਜੌਹਰ ਵਿਖਾਉਣਗੇ। ਇਨ੍ਹਾ ਸਮਾਗਮਾਂ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਜੀ।





