- ਚੰਨੀ ਦੀ ਸਾਈਕਲ ਯਾਤਰਾ ਦੌਰਾਨ ਰਾਜਾ ਵੜਿੰਗ ਵੱਲੋਂ ‘ਇਨਸਾਫ਼ ਮਾਰਚ’ ਦਾ ਐਲਾਨ, ਕੱਲ੍ਹ ਨੂੰ ਲੁਧਿਆਣਾ ਤੋਂ ਹੋਵੇਗੀ ਸ਼ੁਰੂਆਤ
ਲੁਧਿਆਣਾ, 18 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਦਰਮਿਆਨ ਹੁਣ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ‘ਇਨਸਾਫ਼ ਮਾਰਚ’ ਕੱਢਣ ਦਾ ਐਲਾਨ ਕੀਤਾ ਹੈ। ਇਹ ਮਾਰਚ 19 ਨਵੰਬਰ ਨੂੰ ਲੁਧਿਆਣਾ ਤੋਂ ਸ਼ੁਰੂ ਹੋਵੇਗਾ।
ਮਿਲੀ ਜਾਣਕਾਰੀ ਅਨੁਸਾਰ, ਮਾਰਚ ਦੀ ਸ਼ੁਰੂਆਤ ਲੁਧਿਆਣਾ ਦੇ ਬਚਤ ਭਵਨ ਤੋਂ ਕੀਤੀ ਜਾਵੇਗੀ। ਇਸ ਮੁਹਿੰਮ ਰਾਹੀਂ ਰਾਜਾ ਵੜਿੰਗ ਲੋਕਾਂ ਨਾਲ ਸਿੱਧਾ ਸੰਪਰਕ ਕਰਨਗੇ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਉਭਾਰਨਗੇ।
ਇਹ ਐਲਾਨ ਉਸ ਸਮੇਂ ਹੋਇਆ ਹੈ ਜਦੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਵਿੱਚ ਸਾਈਕਲ ਯਾਤਰਾ ਕਰ ਰਹੇ ਹਨ। ਦੋਵਾਂ ਆਗੂਆਂ ਦੀਆਂ ਇਨ੍ਹਾਂ ਜਨਤਕ ਮੁਹਿੰਮਾਂ ਨਾਲ ਪੰਜਾਬ ਕਾਂਗਰਸ ਦੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਗਤੀ ਮਿਲਣ ਦੀ ਸੰਭਾਵਨਾ ਹੈ। ਹੁਣ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਰਾਜਾ ਵੜਿੰਗ ਆਪਣੇ ਮਾਰਚ ਦੌਰਾਨ ਕਿਹੜੇ ਮੁੱਦੇ ਉਠਾਉਂਦੇ ਹਨ ਅਤੇ ਲੋਕਾਂ ਵੱਲੋਂ ਇਸ ਨੂੰ ਕਿਹੋ ਜਿਹਾ ਹੁੰਗਾਰਾ ਮਿਲਦਾ ਹੈ।





