ਕਪੂਰਥਲਾ ’ਚ ਅਵਾਰਾ ਕੁੱਤਿਆਂ ਦੀ ਦਹਿਸ਼ਤ: ਦੁੱਧ ਲੈਣ ਜਾ ਰਹੇ ਬਜ਼ੁਰਗ ’ਤੇ ਕੀਤਾ ਹਮਲਾ, ਹਸਪਤਾਲ ਦਾਖ਼ਲ

Top Trending News ਪੰਜਾਬ

 

ਕਪੂਰਥਲਾ ’ਚ ਅਵਾਰਾ ਕੁੱਤਿਆਂ ਦੀ ਦਹਿਸ਼ਤ: ਦੁੱਧ ਲੈਣ ਜਾ ਰਹੇ ਬਜ਼ੁਰਗ ’ਤੇ ਕੀਤਾ ਹਮਲਾ, ਹਸਪਤਾਲ ਦਾਖ਼ਲ

ਕਪੂਰਥਲਾ, 18 ਨਵੰਬਰ 2026: ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦਾ ਖ਼ੌਫ਼ ਲਗਾਤਾਰ ਵਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਮੁਹੱਲਾ ਕੇਸਰੀ ਬਾਗ ਤੋਂ ਸਾਹਮਣੇ ਆਇਆ ਹੈ, ਜਿੱਥੇ ਦੁੱਧ ਲੈਣ ਲਈ ਘਰੋਂ ਨਿਕਲੇ ਇੱਕ ਬਜ਼ੁਰਗ ਵਿਅਕਤੀ ਨੂੰ ਅਵਾਰਾ ਕੁੱਤਿਆਂ ਨੇ ਆਪਣਾ ਨਿਸ਼ਾਨਾ ਬਣਾ ਲਿਆ। ਇਸ ਹਮਲੇ ਵਿੱਚ ਬਜ਼ੁਰਗ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਹਸਪਤਾਲ ਵਿੱਚ ਜ਼ੇਰੇ ਇਲਾਜ ਬਲਦੇਵ ਸਿੰਘ ਸੰਘਾ ਪੁੱਤਰ ਹਰਚਰਨ ਸਿੰਘ, ਵਾਸੀ ਕੇਸਰੀ ਬਾਗ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਦੁੱਧ ਲੈਣ ਜਾ ਰਿਹਾ ਸੀ। ਇਸੇ ਦੌਰਾਨ ਅਚਾਨਕ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਉਸ ’ਤੇ ਹਮਲਾ ਕਰ ਦਿੱਤਾ। ਅਚਾਨਕ ਹੋਏ ਹਮਲੇ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਘਟਨਾ ਤੋਂ ਬਾਅਦ ਉੱਥੋਂ ਲੰਘ ਰਹੇ ਰਾਹਗੀਰਾਂ ਨੇ ਤੁਰੰਤ ਮਦਦ ਕਰਦਿਆਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ। ਉੱਥੇ ਡਿਊਟੀ ’ਤੇ ਤਾਇਨਾਤ ਡਾਕਟਰ ਕਰਨਪ੍ਰੀਤ ਸਿੰਘ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਸਮੱਸਿਆ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ।