ਕਾਂਗਰਸ ਨੂੰ ਝਟਕਾ ! ਦੋ ਵਾਰ ਵਿਧਾਇਕ ਰਹਿ ਚੁੱਕੇ ਹਰਦਿਆਲ ਕੰਬੋਜ ਭਾਜਪਾ ’ਚ ਸ਼ਾਮਲ

Top Trending News ਪੰਜਾਬ
  • ਕਾਂਗਰਸ ਨੂੰ ਝਟਕਾ ! ਦੋ ਵਾਰ ਵਿਧਾਇਕ ਰਹਿ ਚੁੱਕੇ ਹਰਦਿਆਲ ਕੰਬੋਜ ਭਾਜਪਾ ’ਚ ਸ਼ਾਮਲ

ਚੰਡੀਗੜ੍ਹ 19 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੀ ਸਿਆਸਤ ਵਿੱਚ ਕਾਂਗਰਸ ਨੂੰ ਝਟਕਾ ਦਿੰਦਿਆਂ ਰਾਜਪੁਰਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਰਦਿਆਲ ਸਿੰਘ ਕੰਬੋਜ ਨੇ ਅੱਜ 19 ਨਵੰਬਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜ ਲਿਆ। ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਵਿਖੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।

ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ ਸਮੇਤ ਹੋਰ ਆਗੂ ਮੌਜੂਦ ਸਨ।

ਹਰਦਿਆਲ ਸਿੰਘ ਕੰਬੋਜ ਕਾਂਗਰਸ ਦੀ ਟਿਕਟ ’ਤੇ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਚੋਣ ਜਿੱਤ ਚੁੱਕੇ ਹਨ। ਉਹ ਪੰਜਾਬ ਕਾਂਗਰਸ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਸਹਿ-ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।

ਭਾਜਪਾ ਵਿੱਚ ਸ਼ਾਮਲ ਹੋਣ ਦੇ ਫੈਸਲੇ ਬਾਰੇ ਕੰਬੋਜ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਨੂੰ ਮੁੜ ਸਹੀ ਰਾਹ ’ਤੇ ਲਿਆਉਣ ਦੀ ਸਮਰੱਥਾ ਸਿਰਫ਼ ਭਾਜਪਾ ਕੋਲ ਹੈ। ਉਨ੍ਹਾਂ ਦੇ ਨਾਲ ਰਾਜਪੁਰਾ ਹਲਕੇ ਨਾਲ ਸਬੰਧਤ ਕਾਂਗਰਸੀ ਵਰਕਰਾਂ, ਕੌਂਸਲਰਾਂ ਅਤੇ ਪੰਚਾਂ-ਸਰਪੰਚਾਂ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ।