BREAKING- ਜੇਲ੍ਹ ਤੋਂ ਬਾਹਰ ਆਇਆ ਅੰਮ੍ਰਿਤਪਾਲ; ਭਾਰੀ ਸੁਰੱਖਿਆ ਪਹਿਰੇ ਹੇਠ ਲਿਆਂਦਾ ਜਾ ਰਿਹੈ ਪੰਜਾਬ

Top Trending News ਪੰਜਾਬ ਰਾਸ਼ਟਰੀ

 

ਦਾਦੀ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਣ ਲਈ ਡਿਬਰੂਗੜ੍ਹ ਜੇਲ੍ਹ ਤੋਂ ਰਵਾਨਾ ਹੋਏ ਅੰਮ੍ਰਿਤਪਾਲ ਸਿੰਘ, ਭਾਰੀ ਸੁਰੱਖਿਆ ਹੇਠ ਪੰਜਾਬ ਲਿਆਂਦਾ ਜਾ ਰਿਹਾ

ਆਸਾਮ, 20 ਨਵੰਬਰ 2026: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਪੰਜਾਬ ਪੁਲਿਸ ਦੀ ਟੀਮ ਡਿਬਰੂਗੜ੍ਹ ਜੇਲ੍ਹ ਤੋਂ ਲੈ ਕੇ ਪੰਜਾਬ ਲਈ ਰਵਾਨਾ ਹੋ ਗਈ ਹੈ। ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਹੇਠ ਉਨ੍ਹਾਂ ਨੂੰ ਪਹਿਲਾਂ ਦਿੱਲੀ ਲਿਆਂਦਾ ਜਾਵੇਗਾ, ਜਿੱਥੋਂ ਦੁਪਹਿਰ 2:30 ਵਜੇ ਪੰਜਾਬ ਲਈ ਉਡਾਣ ਭਰਨ ਦੀ ਯੋਜਨਾ ਹੈ।

ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ। ਇਸ ਸਬੰਧੀ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਮਨਜ਼ੂਰ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਪੰਜਾਬ ਆਮਦ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਕਾਰਨਾਂ ਕਰਕੇ ਪੰਜਾਬ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਕਿਸ ਸਥਾਨ ’ਤੇ ਰੱਖਿਆ ਜਾਵੇਗਾ, ਇਸ ਬਾਰੇ ਅਧਿਕਾਰਤ ਤੌਰ ’ਤੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਤਿੰਨ ਘੰਟਿਆਂ ਦੀ ਪੈਰੋਲ ਦੌਰਾਨ ਉਹ ਪਰਿਵਾਰਕ ਰਸਮ ਵਿੱਚ ਸ਼ਾਮਲ ਹੋਣਗੇ।