Breaking: ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਬ੍ਰਿਜ ਭੂਸ਼ਣ ਨੇ ਅਦਾਲਤ ’ਚ ਪੇਸ਼ ਕੀਤਾ ਜਵਾਬ, 27 ਨਵੰਬਰ ਤੋਂ ਸੁਣਵਾਈ

Top Trending News ਦਿੱਲੀ ਰਾਸ਼ਟਰੀ

 

Breaking: ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਬ੍ਰਿਜ ਭੂਸ਼ਣ ਨੇ ਅਦਾਲਤ ’ਚ ਪੇਸ਼ ਕੀਤਾ ਜਵਾਬ, 27 ਨਵੰਬਰ ਤੋਂ ਸੁਣਵਾਈ

ਨਵੀਂ ਦਿੱਲੀ 20 ਨਵੰਬਰ 2026-

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸਾਬਕਾ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਉਨ੍ਹਾਂ ਨੂੰ ਦੋਸ਼ਾਂ ਤੋਂ ਬਰੀ ਕੀਤੇ ਜਾਣ ਦੇ ਫ਼ੈਸਲੇ ਵਿਰੁੱਧ ਦਾਇਰ ਅਪੀਲ ’ਤੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ।

ਅਦਾਲਤ ਨੇ ਇਸ ਮਾਮਲੇ ਵਿੱਚ ਅਪੀਲ ਦਾਇਰ ਕਰਨ ਵਾਲੀਆਂ ਮਹਿਲਾ ਪਹਿਲਵਾਨਾਂ ਦੇ ਪੱਖ ਦੀਆਂ ਦਲੀਲਾਂ ਸੁਣਨ ਲਈ 27 ਅਤੇ 28 ਨਵੰਬਰ ਦੀਆਂ ਤਾਰੀਖਾਂ ਨਿਰਧਾਰਤ ਕੀਤੀਆਂ ਹਨ। ਜਦਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਪੱਖ ਦੀਆਂ ਦਲੀਲਾਂ ਸੁਣਨ ਲਈ 5 ਅਤੇ 9 ਦਸੰਬਰ ਦੀਆਂ ਤਾਰੀਖਾਂ ਤੈਅ ਕੀਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਵਿਨੋਦ ਤੋਮਰ ਨੂੰ ਹੇਠਲੀ ਮੈਜਿਸਟ੍ਰੇਟ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਸੀ। ਇਸ ਫ਼ੈਸਲੇ ਨੂੰ ਮਹਿਲਾ ਪਹਿਲਵਾਨਾਂ ਵੱਲੋਂ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ।

ਹੁਣ ਅਦਾਲਤ ਵਿੱਚ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣੀਆਂ ਜਾਣਗੀਆਂ, ਜਿਸ ਤੋਂ ਬਾਅਦ ਅਪੀਲ ’ਤੇ ਅਗਲੀ ਕਾਨੂੰਨੀ ਕਾਰਵਾਈ ਤੈਅ ਹੋਵੇਗੀ।