ਅਮਰੀਕਾ ’ਚ ਸਾਈਬਰ ਸੁਰੱਖਿਆ ਨੂੰ ਲੈ ਕੇ ਵੱਡਾ ਫੈਸਲਾ: ਰਾਸ਼ਟਰਪਤੀ ਟਰੰਪ ਨੇ ਨੈਸ਼ਨਲ ਸਾਈਬਰ ਡਾਇਰੈਕਟਰ ਸ਼ੌਨ ਕੇਰਨਕ੍ਰਾਸ ਨੂੰ ਅਹੁਦੇ ਤੋਂ ਹਟਾਇਆ
ਵਾਸ਼ਿੰਗਟਨ, 20 ਨਵੰਬਰ 2026: ਅਮਰੀਕਾ ਵਿੱਚ ਲਗਾਤਾਰ ਸਾਹਮਣੇ ਆ ਰਹੀਆਂ ਤਕਨੀਕੀ ਖਾਮੀਆਂ ਅਤੇ ਸਾਈਬਰ ਸੁਰੱਖਿਆ ਸਬੰਧੀ ਵਧਦੀਆਂ ਚਿੰਤਾਵਾਂ ਦਰਮਿਆਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੱਡਾ ਪ੍ਰਸ਼ਾਸਨਿਕ ਫੈਸਲਾ ਲਿਆ ਹੈ। ਉਨ੍ਹਾਂ ਨੇ ਨੈਸ਼ਨਲ ਸਾਈਬਰ ਡਾਇਰੈਕਟਰ ਸ਼ੌਨ ਕੇਰਨਕ੍ਰਾਸ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਏਐੱਫਪੀ (AFP) ਦੀ ਰਿਪੋਰਟ ਮੁਤਾਬਕ, ਵ੍ਹਾਈਟ ਹਾਊਸ ਦੇ ਇੱਕ ਕਰੀਬੀ ਸੂਤਰ ਨੇ ਵੀਰਵਾਰ ਨੂੰ ਇਸ ਫੈਸਲੇ ਦੀ ਪੁਸ਼ਟੀ ਕੀਤੀ। ਇਸ ਘਟਨਾਕ੍ਰਮ ਨੇ ਅਮਰੀਕੀ ਪ੍ਰਸ਼ਾਸਨ ਵਿੱਚ ਸਾਈਬਰ ਸੁਰੱਖਿਆ ਪ੍ਰਬੰਧਾਂ ਅਤੇ ਉੱਚ ਅਹੁਦਿਆਂ ’ਤੇ ਨਿਯੁਕਤੀਆਂ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ।
ਰਿਪੋਰਟ ਵਿੱਚ ਇੱਕ ਹੋਰ ਹੈਰਾਨੀਜਨਕ ਦਾਅਵਾ ਕੀਤਾ ਗਿਆ ਹੈ ਕਿ ਕੇਰਨਕ੍ਰਾਸ ਕੋਲ ਦੇਸ਼ ਦੇ ਸਾਈਬਰ ਸੁਰੱਖਿਆ ਵਰਗੇ ਅਹਿਮ ਵਿਭਾਗ ਦੀ ਅਗਵਾਈ ਕਰਨ ਲਈ ਲੋੜੀਂਦੀ ਤਕਨੀਕੀ ਮੁਹਾਰਤ ਅਤੇ ਤਜਰਬੇ ਦੀ ਕਮੀ ਸੀ।
ਅਮਰੀਕਾ ਵਿੱਚ ਸਾਈਬਰ ਹਮਲਿਆਂ ਅਤੇ ਡਿਜੀਟਲ ਸੁਰੱਖਿਆ ਨਾਲ ਜੁੜੀਆਂ ਚੁਣੌਤੀਆਂ ਲਗਾਤਾਰ ਵਧ ਰਹੀਆਂ ਹਨ। ਅਜਿਹੇ ਹਾਲਾਤ ਵਿੱਚ ਟਰੰਪ ਦੇ ਇਸ ਫੈਸਲੇ ਨੂੰ ਸਾਈਬਰ ਸੁਰੱਖਿਆ ਪ੍ਰਬੰਧਾਂ ਵਿੱਚ ਵੱਡੇ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ।





