ਅੱਜ ਦਿੱਲੀ ’ਚ ਪਹਿਲੇ SCO ਸਭਿਅਤਾ ਸੰਵਾਦ ਫੋਰਮ ਦਾ ਉਦਘਾਟਨ ਕਰਨਗੇ PM ਮੋਦੀ, ਪਾਕਿਸਤਾਨੀ ਮੰਤਰੀ ਵੀ ਹੋਣਗੇ ਸ਼ਾਮਲ

Top Trending News ਰਾਸ਼ਟਰੀ

 

ਅੱਜ ਦਿੱਲੀ ’ਚ ਪਹਿਲੇ SCO ਸਭਿਅਤਾ ਸੰਵਾਦ ਫੋਰਮ ਦਾ ਉਦਘਾਟਨ ਕਰਨਗੇ PM ਮੋਦੀ, ਪਾਕਿਸਤਾਨੀ ਮੰਤਰੀ ਵੀ ਹੋਣਗੇ ਸ਼ਾਮਲ

ਨਵੀਂ ਦਿੱਲੀ, 20 ਨਵੰਬਰ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨਵੀਂ ਦਿੱਲੀ ਦੇ ਇਤਿਹਾਸਕ ਪੁਰਾਣਾ ਕਿਲਾ ਵਿਖੇ ਪਹਿਲੇ ਸ਼ੰਘਾਈ ਸਹਿਯੋਗ ਸੰਗਠਨ (SCO) ਸਭਿਅਤਾ ਸੰਵਾਦ ਫੋਰਮ ਦਾ ਉਦਘਾਟਨ ਕਰਨਗੇ। ਉਦਘਾਟਨੀ ਸਮਾਗਮ ਸ਼ਾਮ ਕਰੀਬ 5:30 ਵਜੇ ਹੋਵੇਗਾ। ਇਸ ਮੌਕੇ ਪ੍ਰਧਾਨ ਮੰਤਰੀ ਫੋਰਮ ਵਿੱਚ ਸ਼ਾਮਲ ਹੋਣ ਵਾਲੇ ਵੱਖ-ਵੱਖ ਦੇਸ਼ਾਂ ਦੇ ਨੁਮਾਇੰਦਿਆਂ ਅਤੇ ਮਹਿਮਾਨਾਂ ਨੂੰ ਸੰਬੋਧਨ ਵੀ ਕਰਨਗੇ।

ਇਹ ਤਿੰਨ ਰੋਜ਼ਾ ਅੰਤਰਰਾਸ਼ਟਰੀ ਫੋਰਮ 20 ਤੋਂ 22 ਨਵੰਬਰ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਵਿੱਚ ਸ਼ੰਘਾਈ ਸਹਿਯੋਗ ਸੰਗਠਨ ਦੇ ਮੈਂਬਰ ਦੇਸ਼ਾਂ ਦੇ ਨੁਮਾਇੰਦੇ ਹਿੱਸਾ ਲੈਣਗੇ। ਖ਼ਾਸ ਗੱਲ ਇਹ ਹੈ ਕਿ ਇਸ ਸਮਾਗਮ ਵਿੱਚ ਪਾਕਿਸਤਾਨ ਦੇ ਮੰਤਰੀਆਂ ਦੀ ਸ਼ਮੂਲੀਅਤ ਵੀ ਹੋਵੇਗੀ।

ਫੋਰਮ ਦਾ ਮੁੱਖ ਉਦੇਸ਼ ਵੱਖ-ਵੱਖ ਦੇਸ਼ਾਂ ਵਿਚਕਾਰ ਸੱਭਿਆਚਾਰਕ ਵਿਰਾਸਤ, ਸਭਿਅਤਾਵਾਂ, ਇਤਿਹਾਸ ਅਤੇ ਆਪਸੀ ਸਹਿਯੋਗ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨਾ ਹੈ। ਇਸ ਪਹਿਲਕਦਮੀ ਨੂੰ SCO ਦੇਸ਼ਾਂ ਵਿਚਕਾਰ ਸੱਭਿਆਚਾਰਕ ਸੰਵਾਦ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਮਜ਼ਬੂਤ ਕਰਨ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ।