ASI ਕਤਲ ਮਾਮਲੇ ਦੇ ਮੁਲਜ਼ਮਾਂ ਦਾ ਪੁਲਿਸ ਐਨਕਾਊਂਟਰ

Top Trending News ਪੰਜਾਬ
  • ASI ਕਤਲ ਮਾਮਲੇ ਦੇ ਮੁਲਜ਼ਮਾਂ ਦਾ ਪੁਲਿਸ ਐਨਕਾਊਂਟਰ

ਮੋਹਾਲੀ, 20 ਨਵੰਬਰ (ਦੇਸ਼ ਕਲਿੱਕ ਬਿਊਰੋ): ਮੋਹਾਲੀ ਦੇ ਜ਼ੀਰਕਪੁਰ ਸਥਿਤ KMG ਹੋਟਲ ਵਿੱਚ ਪੁਲਿਸ ਨੇ ASI ਇਕਬਾਲ ਸਿੰਘ ਕਤਲ ਮਾਮਲੇ ਦੇ ਮੁਲਜ਼ਮਾਂ ਦਾ ਐਨਕਾਊਂਟਰ ਕੀਤਾ ਹੈ। ਅੱਜ ਪੁਲਿਸ ਨੂੰ ਮੁਲਜ਼ਮ ਬਾਰੇ ਜਾਣਕਾਰੀ ਮਿਲੀ ਸੀ। ਅੱਜ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਕੀਤੀ ਗਈ ਕਾਰਵਾਈ ਦੌਰਾਨ ਜ਼ੀਰਕਪੁਰ ਦੇ ਹੋਟਲ ਵਿੱਚ ਇਹ ਮੁਕਾਬਲਾ ਹੋਇਆ ਹੈ। ਮੁਲਜ਼ਮ ਦਾ ਨਾਮ ਅਮਨਦੀਪ ਉਰਫ ਹੈਪੀ ਬ੍ਰਾਹਮਣ ਦੱਸਿਆ ਜਾ ਰਿਹਾ ਹੈ।

ਇਹ ਮਾਮਲਾ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਨਾਲ ਸਬੰਧਤ ਹੈ, ਜਿੱਥੇ ਬੀਤੀ 11 ਅਕਤੂਬਰ ਨੂੰ ASI ਇਕਬਾਲ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਇਕਬਾਲ ਸਿੰਘ ਫਿਰੋਜ਼ਪੁਰ ਵਿੱਚ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਸਨ। ਉਹ 11 ਅਕਤੂਬਰ ਨੂੰ ਸ਼ਾਮ 7:30 ਵਜੇ ਦੇ ਕਰੀਬ ਆਪਣੀ ਡਿਊਟੀ ਪੂਰੀ ਕਰਨ ਤੋਂ ਬਾਅਦ ਆਪਣੇ ਮੋਟਰਸਾਈਕਲ ‘ਤੇ ਘਰ ਵਾਪਸ ਆ ਰਿਹਾ ਸੀ। ਜਿਵੇਂ ਹੀ ਉਹ ਨੌਸ਼ਹਿਰਾ ਤੋਂ ਲੋਹਕਾ ਰੋਡ ‘ਤੇ ਪਟਵਾਰਖਾਨੇ ਦੇ ਨੇੜੇ ਪਹੁੰਚਿਆ, ਮੋਟਰਸਾਈਕਲ ‘ਤੇ ਸਵਾਰ ਦੋ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।

ਗੈਂਗਸਟਰ ਡੌਨੀ ਬਲ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੋਪੀ ਘਣਸ਼ਿਆਮ ਨਾਮ ਦੀ ਆਈਡੀ ਦੀ ਵਰਤੋਂ ਕਰਕੇ ਜ਼ਿੰਮੇਵਾਰੀ ਲੈਣ ਵਾਲੀ ਇੱਕ ਸੋਸ਼ਲ ਮੀਡੀਆ ਪੋਸਟ ਪੋਸਟ ਕੀਤੀ ਗਈ ਸੀ।