ਦਿੱਲੀ ਚਿੜੀਆਘਰ ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ! 21 ਤੇ 22 ਨਵੰਬਰ ਨੂੰ ਰਹੇਗਾ ਬੰਦ, ਜਾਣੋ ਕੀ ਹੈ ਵਜ੍ਹਾ

Top Trending News ਦਿੱਲੀ

 

ਦਿੱਲੀ ਚਿੜੀਆਘਰ ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ! 21 ਤੇ 22 ਨਵੰਬਰ ਨੂੰ ਰਹੇਗਾ ਬੰਦ, ਜਾਣੋ ਕੀ ਹੈ ਵਜ੍ਹਾ

ਨਵੀਂ ਦਿੱਲੀ, 21 ਨਵੰਬਰ 2026: ਰਾਜਧਾਨੀ ਦਿੱਲੀ ਵਿੱਚ ਘੁੰਮਣ-ਫਿਰਨ ਦੀ ਯੋਜਨਾ ਬਣਾ ਰਹੇ ਸੈਲਾਨੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦਾ ਨੈਸ਼ਨਲ ਜ਼ੂਲੋਜੀਕਲ ਪਾਰਕ (ਚਿੜੀਆਘਰ) ਅੱਜ 21 ਨਵੰਬਰ ਅਤੇ ਭਲਕੇ 22 ਨਵੰਬਰ ਨੂੰ ਆਮ ਲੋਕਾਂ ਲਈ ਬੰਦ ਰਹੇਗਾ। ਇਸ ਦੌਰਾਨ ਸੈਲਾਨੀਆਂ ਨੂੰ ਚਿੜੀਆਘਰ ਵਿੱਚ ਦਾਖ਼ਲੇ ਦੀ ਇਜਾਜ਼ਤ ਨਹੀਂ ਮਿਲੇਗੀ।

ਪ੍ਰਸ਼ਾਸਨ ਵੱਲੋਂ ਇਹ ਫੈਸਲਾ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਪਹਿਲੇ ਸਿਵਿਲਾਈਜ਼ੇਸ਼ਨਲ ਡਾਇਲਾਗ ਫੋਰਮ ਦੇ ਮੱਦੇਨਜ਼ਰ ਲਿਆ ਗਿਆ ਹੈ। ਇਹ ਅੰਤਰਰਾਸ਼ਟਰੀ ਪੱਧਰ ਦਾ ਸਮਾਗਮ ਦਿੱਲੀ ਦੇ ਇਤਿਹਾਸਕ ਪੁਰਾਣਾ ਕਿਲਾ ਕੰਪਲੈਕਸ ਵਿੱਚ 20 ਤੋਂ 22 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ।

ਇਸ ਕੌਮਾਂਤਰੀ ਸਮਾਗਮ ਵਿੱਚ ਵੱਖ-ਵੱਖ ਦੇਸ਼ਾਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਨੂੰ ਦੇਖਦਿਆਂ ਪ੍ਰਬੰਧਕੀ ਅਤੇ ਸੁਰੱਖਿਆ ਕਾਰਨਾਂ ਕਰਕੇ ਚਿੜੀਆਘਰ ਨੂੰ ਦੋ ਦਿਨਾਂ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਲਈ ਦਿੱਲੀ ਆਉਣ ਵਾਲੇ ਸੈਲਾਨੀਆਂ ਅਤੇ ਪਰਿਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਨ੍ਹਾਂ ਦੋ ਦਿਨਾਂ ਦੌਰਾਨ ਚਿੜੀਆਘਰ ਜਾਣ ਦਾ ਪ੍ਰੋਗਰਾਮ ਨਾ ਬਣਾਉਣ ਅਤੇ ਆਪਣੀ ਯਾਤਰਾ ਉਸ ਅਨੁਸਾਰ ਤੈਅ ਕਰਨ।