ਵੱਡੀ ਖ਼ਬਰ: ਭਿਆਨਕ ਸੜਕ ਹਾਦਸੇ ’ਚ 9 ਲੋਕਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ

Top Trending News ਰਾਸ਼ਟਰੀ

 

ਵੱਡੀ ਖ਼ਬਰ: ਭਿਆਨਕ ਸੜਕ ਹਾਦਸੇ ’ਚ 9 ਲੋਕਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ

ਕੋਟਾ-ਉਦੈਪੁਰ ਨੈਸ਼ਨਲ ਹਾਈਵੇਅ ’ਤੇ ਵਾਪਰਿਆ ਦਰਦਨਾਕ ਹਾਦਸਾ; ਮ੍ਰਿਤਕਾਂ ਵਿੱਚ ਬੱਚੇ ਵੀ ਸ਼ਾਮਲ, ਇੱਕੋ ਪਰਿਵਾਰ ਦੇ ਸਨ ਸਾਰੇ ਮ੍ਰਿਤਕ

ਰਾਜਸਥਾਨ 22 ਨਵੰਬਰ 2026

ਰਾਜਸਥਾਨ ਵਿੱਚ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਕੋਟਾ-ਉਦੈਪੁਰ ਨੈਸ਼ਨਲ ਹਾਈਵੇਅ ’ਤੇ ਸ਼ੰਭੂਪੁਰਾ ਪਿੰਡ ਨੇੜੇ ਵਾਪਰਿਆ। ਤੇਜ਼ ਰਫ਼ਤਾਰ ਕਰੂਜ਼ਰ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਵਿੱਚ ਪਿੱਛੇ ਤੋਂ ਜਾ ਵੱਜੀ। ਟੱਕਰ ਇੰਨੀ ਭਿਆਨਕ ਸੀ ਕਿ ਕਰੂਜ਼ਰ ਦੇ ਪਰਖੱਚੇ ਉੱਡ ਗਏ।

ਮਿਲੀ ਜਾਣਕਾਰੀ ਅਨੁਸਾਰ ਹਾਦਸਾ ਰਾਤ ਕਰੀਬ 1 ਵਜੇ ਨਾਤਾ ਥਾਣਾ ਖੇਤਰ ਅਧੀਨ ਵਾਪਰਿਆ। ਕਰੂਜ਼ਰ ਵਿੱਚ ਸਵਾਰ ਸਾਰੇ ਮ੍ਰਿਤਕ ਇੱਕੋ ਪਰਿਵਾਰ ਦੇ ਮੈਂਬਰ ਸਨ। ਮ੍ਰਿਤਕਾਂ ਵਿੱਚ ਬੱਚੇ ਵੀ ਸ਼ਾਮਲ ਹਨ, ਜਿਸ ਕਾਰਨ ਇਸ ਦਰਦਨਾਕ ਹਾਦਸੇ ਨੇ ਪੂਰੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹਾਦਸੇ ਵਿੱਚ ਡਰਾਈਵਰ ਸਮੇਤ 8 ਵਿਅਕਤੀ ਜ਼ਖ਼ਮੀ ਹੋਏ ਹਨ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਿਟੀ ਐੱਸਪੀ ਤੇਜਸਵਨੀ ਗੌਤਮ ਮੌਕੇ ’ਤੇ ਪਹੁੰਚ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।