ਚੰਡੀਗੜ੍ਹ: MC ਚੋਣਾਂ ਲਈ ਭਾਜਪਾ ਨੇ ਵਜਾਇਆ ਚੋਣ ਬਿਗਲ, ਨਿਤਿਨ ਨਬੀਨ ਨੇ ਕਾਂਗਰਸ ਤੇ ‘AAP’ ’ਤੇ ਸਾਧੇ ਨਿਸ਼ਾਨੇ

Top Trending News ਚੰਡੀਗੜ੍ਹ ਪੰਜਾਬ

 

ਚੰਡੀਗੜ੍ਹ: MC ਚੋਣਾਂ ਲਈ ਭਾਜਪਾ ਨੇ ਵਜਾਇਆ ਚੋਣ ਬਿਗਲ, ਨਿਤਿਨ ਨਬੀਨ ਨੇ ਕਾਂਗਰਸ ਤੇ ‘ਆਪ’ ’ਤੇ ਸਾਧੇ ਨਿਸ਼ਾਨੇ

ਚੰਡੀਗੜ੍ਹ 23 ਨਵੰਬਰ 2026- ਦਸੰਬਰ ਮਹੀਨੇ ਹੋਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਚੰਡੀਗੜ੍ਹ ਪਹੁੰਚੇ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਤਿੱਖੇ ਸਿਆਸੀ ਹਮਲੇ ਕੀਤੇ।

ਨਿਤਿਨ ਨਬੀਨ ਨੇ ਕਿਹਾ ਕਿ ਭਾਜਪਾ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦਾ ਸਿਆਸੀ ਪ੍ਰਭਾਵ ਖ਼ਤਮ ਕਰ ਦਿੱਤਾ ਹੈ ਅਤੇ ਹੁਣ ਚੰਡੀਗੜ੍ਹ ਰਾਹੀਂ ਪੰਜਾਬ ਵਿੱਚੋਂ ਵੀ ‘ਆਪ’ ਦਾ ਸਫ਼ਾਇਆ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਚੋਣਾਂ ਲਈ ਪੂਰੀ ਤਾਕਤ ਨਾਲ ਜੁਟਣ ਦਾ ਸੱਦਾ ਦਿੱਤਾ।

ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਤਿਵਾੜੀ ਕਿੱਥੇ ਰਹਿੰਦੇ ਹਨ, ਇਸ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਨਹੀਂ ਹੁੰਦੀ। ਉਨ੍ਹਾਂ ਦੋਸ਼ ਲਾਇਆ ਕਿ ਤਿਵਾੜੀ ਲੋਕ ਸਭਾ ਵਿੱਚ ਵਿਚਾਰ-ਚਰਚਾ ਤੋਂ ਡਰਦੇ ਹਨ ਅਤੇ ਸਿਰਫ਼ ਬਿਆਨ ਦੇ ਕੇ ਵਾਪਸ ਚਲੇ ਜਾਂਦੇ ਹਨ।

ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ 2014 ਤੋਂ ਭਾਰਤ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਹੁਣ ਮੋਬਾਈਲ ਨਿਰਮਾਣ ਅਤੇ ਆਧੁਨਿਕ ਤਕਨਾਲੋਜੀ ਦੇ ਖੇਤਰ ਵਿੱਚ ਵੀ ਮੋਹਰੀ ਬਣ ਰਿਹਾ ਹੈ।