2027 ਦੀਆਂ ਚੋਣਾਂ ਲਈ ਪੰਜਾਬ ਕਾਂਗਰਸ ਨੇ ਤੇਜ਼ ਕੀਤੀਆਂ ਸਰਗਰਮੀਆਂ, ਸਚਿਨ ਪਾਇਲਟ ਅੰਮ੍ਰਿਤਸਰ ਪਹੁੰਚੇ

Top Trending News ਪੰਜਾਬ

 

2027 ਦੀਆਂ ਚੋਣਾਂ ਲਈ ਪੰਜਾਬ ਕਾਂਗਰਸ ਨੇ ਤੇਜ਼ ਕੀਤੀਆਂ ਸਰਗਰਮੀਆਂ, ਸਚਿਨ ਪਾਇਲਟ ਅੰਮ੍ਰਿਤਸਰ ਪਹੁੰਚੇ

ਰਾਜਾਸਾਂਸੀ (ਅੰਮ੍ਰਿਤਸਰ), 23 ਨਵੰਬਰ 2026: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਣ ਲੱਗਾ ਹੈ। ਕਾਂਗਰਸ ਨੇ ਵੀ ਆਪਣੀਆਂ ਚੋਣ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।

ਇਸੇ ਸਿਲਸਿਲੇ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਰਾਜਾਸਾਂਸੀ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅਤੇ ਸ਼ਹਿਰੀ ਕਾਂਗਰਸ ਦੇ ਕਈ ਆਗੂ ਮੌਜੂਦ ਸਨ।

ਹਵਾਈ ਅੱਡੇ ਤੋਂ ਸਚਿਨ ਪਾਇਲਟ ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੇ ਨਿਵਾਸ ਸਥਾਨ ’ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਓਮ ਪ੍ਰਕਾਸ਼ ਸੋਨੀ ਸਮੇਤ ਹੋਰ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।

ਪਾਇਲਟ ਦੀ ਇਸ ਫੇਰੀ ਨੂੰ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੀ ਜਥੇਬੰਦਕ ਮਜ਼ਬੂਤੀ, ਆਗੂਆਂ ਨਾਲ ਤਾਲਮੇਲ ਅਤੇ ਸਿਆਸੀ ਰਣਨੀਤੀ ਤਿਆਰ ਕਰਨ ਦੇ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।