PM ਮੋਦੀ 8 ਦਸੰਬਰ ਨੂੰ ਆਉਣਗੇ ਪੰਜਾਬ! ਅਕਾਲੀ-ਭਾਜਪਾ ਦੀ ਸਾਂਝੀ ਰੈਲੀ ਦੀ ਤਿਆਰੀ
ਚੰਡੀਗੜ੍ਹ, 24 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਹੋਣ ਦੇ ਆਸਾਰ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ 8 ਦਸੰਬਰ ਨੂੰ ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡੀ ਰੈਲੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਭਾਜਪਾ ਦੀ ਸ਼ਮੂਲੀਅਤ ਵੀ ਹੋਣ ਦੀ ਚਰਚਾ ਹੈ ਅਤੇ ਦੋਵੇਂ ਪਾਰਟੀਆਂ ਵੱਲੋਂ ਸਾਂਝੇ ਤੌਰ ’ਤੇ ਇਹ ਸਮਾਗਮ ਕਰਵਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ।
ਇਸ ਰੈਲੀ ਨੂੰ ਲੈ ਕੇ ਸਭ ਤੋਂ ਅਹਿਮ ਗੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਸਾਹਮਣੇ ਆਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੰਦਿਆਂ ਪ੍ਰਧਾਨ ਮੰਤਰੀ ਮੋਦੀ ਨੂੰ 8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ਦੇ ਮੋਗਾ ਵਿਖੇ ਹੋਣ ਜਾ ਰਹੀ ਰੈਲੀ ਵਿੱਚ ਸ਼ਾਮਲ ਹੋਣਗੇ।





