ਅਕਾਲੀ-ਭਾਜਪਾ ਗਠਜੋੜ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਹਮਲਾ, DNA ਟੈਸਟ ਨੂੰ ਲੈ ਕੇ ਵੀ ਚੁੱਕਿਆ ਸਵਾਲ
ਚੰਡੀਗੜ੍ਹ, 24 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ਦਰਮਿਆਨ ਗਿਆਨੀ ਹਰਪ੍ਰੀਤ ਸਿੰਘ ਨੇ ਦੋਵਾਂ ਪਾਰਟੀਆਂ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਨੇ ਗਠਜੋੜ ਨੂੰ ਲੈ ਕੇ ਵਿਅੰਗਮਈ ਟਿੱਪਣੀ ਕਰਦਿਆਂ ਸਬੰਧਤ ਆਗੂਆਂ ਨੂੰ ਨਿਸ਼ਾਨੇ ’ਤੇ ਲਿਆ।
ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਤਨਜ਼ ਕੱਸਦਿਆਂ ਕਿਹਾ, “ਚੰਦਾ ਚੋਰ ਤੇ ਗੋਲਕ ਚੋਰ ਦੇ ਦੁਬਾਰਾ ਵਿਆਹ ਦੀਆਂ ਰਸਮਾਂ ਸੰਪੂਰਨ ਹੋਣ ਦੀਆਂ ਮੁਬਾਰਕਾਂ।” ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਦੇ ਡੀਐੱਨਏ ਟੈਸਟ ਨੂੰ ਲੈ ਕੇ ਵੀ ਸਵਾਲ ਖੜ੍ਹਾ ਕੀਤਾ।
ਉਨ੍ਹਾਂ ਪੁੱਛਿਆ ਕਿ ਪ੍ਰਧਾਨ ਦਾ ਡੀਐੱਨਏ ਟੈਸਟ ਕਦੋਂ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੀ ਜਾਂਚ ਕਿੱਥੇ ਹੋਵੇਗੀ?
ਗਿਆਨੀ ਹਰਪ੍ਰੀਤ ਸਿੰਘ ਦੀ ਇਸ ਟਿੱਪਣੀ ਨੂੰ ਅਕਾਲੀ-ਭਾਜਪਾ ਗਠਜੋੜ ਦੀਆਂ ਸੰਭਾਵਨਾਵਾਂ ’ਤੇ ਸਿਆਸੀ ਵਿਅੰਗ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛਿੜਨ ਦੀ ਸੰਭਾਵਨਾ ਹੈ।





